ਪਹਿਲੂ ਖ਼ਾਨ ਕੇਸ: ਰਾਜਸਥਾਨ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਬਣਾਈ

ਯਸ਼ ਗੋਇਲ ਜੈਪੁਰ, 17 ਅਗਸਤ ਹਜੂਮੀ ਹਿੰਸਾ ਦਾ ਸ਼ਿਕਾਰ ਬਣੇ ਪਹਿਲੂ ਖ਼ਾਨ ਦੇ ਮਾਮਲੇ ’ਚ ਸਥਾਨਕ ਅਦਾਲਤ ਵੱਲੋਂ ਛੇ ਵਿਅਕਤੀਆਂ ਨੂੰ ਬਰੀ ਕੀਤੇ ਜਾਣ ਮਗਰੋਂ ਰਾਜਸਥਾਨ ਸਰਕਾਰ ਨੇ ਜਾਂਚ ’ਚ ਖ਼ਾਮੀਆਂ ਦਾ ਪਤਾ ਲਾਉਣ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਹੈ। ਮੁੱਖ ਮੰਤਰੀ ਨੇ ਸਿਟ ਨੂੰ 15 ਦਿਨਾਂ ’ਚ ਰਿਪੋਰਟ ਦੇਣ ਲਈ ਕਿਹਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਬਸਪਾ ਮੁਖੀ ਮਾਇਆਵਤੀ ਵੱਲੋਂ ਸੂਬਾ ਸਰਕਾਰ ਦੀ ਕਰੜੀ ਆਲੋਚਨਾ ਕੀਤੇ ਜਾਣ ਮਗਰੋਂ ਇਹ ਕਦਮ ਉਠਾਇਆ ਗਿਆ ਹੈ। ਸਰਕਾਰੀ ਬਿਆਨ ਮੁਤਾਬਕ ਡੀਆਈਜੀ ਨੀਤੀ ਦੀਪ ਬਲੱਗਣ ਤਿੰਨ ਮੈਂਬਰੀ ਸਿਟ ਦੀ ਅਗਵਾਈ ਕਰਨਗੇ ਜਦਕਿ ਅਮਨਦੀਪ ਸਿੰਘ ਕਪੂਰ ਨੂੰ ਅਲਵਰ ਜ਼ਿਲ੍ਹੇ ਦੇ ਭਿਵਾੜੀ ਦਾ ਨਵਾਂ ਐੱਸਪੀ ਨਿਯੁਕਤ ਕੀਤਾ ਗਿਆ ਹੈ। ਸਿਟ ਵੱਲੋਂ ਕੀਤੀ ਜਾਣ ਵਾਲੀ ਜਾਂਚ ਦੀ ਨਿਗਰਾਨੀ ਵਧੀਕ ਡੀਜੀਪੀ (ਕ੍ਰਾਈਮ) ਕਰਨਗੇ ਅਤੇ ਐੱਸਪੀ (ਕ੍ਰਾਈਮ ਬ੍ਰਾਂਚ) ਅਤੇ ਵਧੀਕ ਐੱਸਪੀ (ਵਿਜੀਲੈਂਸ) ਇਸ ਦੇ ਮੈਂਬਰ ਹੋਣਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸਿਟ ਸੀਨੀਅਰ ਵਕੀਲ ਨਾਲ ਵੀ ਵਿਚਾਰ ਵਟਾਂਦਰਾ ਕਰੇਗੀ ਅਤੇ ਕੇਸ ’ਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਦਲਿਤ ਮਹਿਲਾ ਨਾਲ ਜਬਰ-ਜਨਾਹ ਅਤੇ ਅਪਰਾਧਾਂ ’ਚ ਵਾਧੇ ਕਾਰਨ ਅਲਵਰ ਜ਼ਿਲ੍ਹੇ ’ਚ ਦੋ ਐੱਸਪੀ ਲਾਉਣ ਦਾ ਐਲਾਨ ਕੀਤਾ ਗਿਆ ਹੈ।

ਮਾਇਆਵਤੀ ਦੇ ਵਿਧਾਇਕਾਂ ਨੇ ਵੱਖਰਾ ਸਟੈਂਡ ਲਿਆ

ਜੈਪੁਰ: ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਪਹਿਲੂ ਖ਼ਾਨ ਦੀ ਹੱਤਿਆ ’ਚ ਛੇ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੀ ਨੁਕਤਾਚੀਨੀ ਕੀਤੇ ਜਾਣ ਮਗਰੋਂ ਰਾਜਸਥਾਨ ’ਚ ਪਾਰਟੀ ਦੇ ਛੇ ਵਿਧਾਇਕ ਕਾਂਗਰਸ ਸਰਕਾਰ ਦੀ ਹਮਾਇਤ ’ਤੇ ਆ ਗਏ ਹਨ। ਉਨ੍ਹਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਪਾਰਟੀ ਤੋਂ ਵੱਖਰਾ ਸਟੈਂਡ ਲੈਂਦਿਆਂ ਸਰਕਾਰ ਦਾ ਸਮਰਥਨ ਕੀਤਾ। ਬਸਪਾ ਵਿਧਾਇਕ ਰਾਜੇਂਦਰ ਗੁੜਾ ਨੇ ਕਿਹਾ ਕਿ ਮਾਇਆਵਤੀ ਨੂੰ ਗਲਤ ਸੂਚਨਾ ਦਿੱਤੀ ਜਾ ਰਹੀ ਹੈ ਅਤੇ ਰਾਜਸਥਾਨ ’ਚ ਦਲਿਤਾਂ ਨੂੰ ਕੋਈ ਤਸੀਹੇ ਨਹੀਂ ਦਿੱਤੇ ਗਏ ਹਨ। -ਆਈਏਐਨਐਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All