ਪਾਕਿਸਤਾਨੀ ਸਿੱਖ ਜਥਾ ਵਤਨ ਪਰਤਿਆ

ਪੱਤਰ ਪ੍ਰੇਰਕ ਅਟਾਰੀ, 9 ਸਤੰਬਰ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਆਇਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ-ਵਾਹਗਾ ਸਰਹੱਦ ਰਸਤੇ ਵਤਨ ਪਰਤ ਗਿਆ। ਇਸ ਮੌਕੇ ਮੈਨੇਜਰ ਦਰਬਾਰ ਸਾਹਿਬ ਰਾਜਿੰਦਰ ਸਿੰਘ ਅਟਾਰੀ ਵੱਲੋਂ ਸਿੱਖ ਜਥੇ ਨੂੰ ਅਟਾਰੀ ਸਰਹੱਦ ’ਤੇ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਕਿਸਤਾਨੀ ਸਿੱਖ ਜਥੇ ਦੇ ਆਗੂ ਪ੍ਰੀਤਮ ਸਿੰਘ ਤੇ ਰਾਗੀ ਭਾਈ ਨਾਨਕ ਰਾਮ ਰਾਹੀਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਲਈ ਹਰਮੋਨੀਅਮ, ਪਾਲਕੀ ਸਾਹਿਬ, ਗੁਟਕੇ ਸਾਹਿਬ, ਛੋਟੀਆਂ ਪੋਥੀਆਂ, ਦਸਤਾਰਾਂ ਤੇ ਕੰਬਲ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਪਾਕਿ ਜਥੇ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਗੁਰਦੁਆਰਿਆਂ ਦੇ ਦਰਸ਼ਨ ਕੀਤੇ। ਉਨ੍ਹਾਂ ਦੀ ਵਿਦਾਇਗੀ ਸਮੇਂ ਵੱਡੀ ਗਿਣਤੀ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਜਥੇ ਦੇ ਮੈਂਬਰਾਂ ਨੇ ਆਪਣੇ ਭਾਰਤ ਵਿਚਲੇ ਪਲ ਸਾਂਝੇ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All