ਪਾਕਿਸਤਾਨ ’ਚ ਪੁੱਜ ਚੁੱਕੀਆਂ ਭਾਰਤੀ ਵਸਤਾਂ ਵੇਚਣ ਦੀ ਇਜਾਜ਼ਤ ਮੰਗੀ

ਇਸਲਾਮਾਬਾਦ, 18 ਅਗਸਤ ਪਾਕਿਸਤਾਨੀਆਂ ਦੀ ਤਰਜਮਾਨੀ ਕਰਦੀ ਸੰਸਥਾ ਨੇ ਪਾਕਿ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਹਵਾਈ ਅੱਡਿਆਂ ਤੇ ਬੰਦਰਗਾਹਾਂ ਵਿਚ ਪਹਿਲਾਂ ਤੋਂ ਹੀ ਪੁੱਜ ਚੁੱਕੀਆਂ ਭਾਰਤੀ ਵਸਤਾਂ ਨੂੰ ਸਥਾਨਕ ਮਾਰਕੀਟਾਂ ਵਿਚ ਵੇਚਣ ਦੀ ਆਗਿਆ ਦਿੱਤੀ ਜਾਵੇ। ਇਸ ਸਬੰਧੀ ਲਾਹੌਰ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਵਣਜ ਮੰਤਰਾਲੇ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਵੀ ਲਿਖਿਆ ਹੈ। ਦੱਸਣਾ ਬਣਦਾ ਹੈ ਕਿ ਭਾਰਤ ਵਲੋਂ ਜੰਮੂ-ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਵਪਾਰ ਬੰਦ ਕਰ ਦਿੱਤਾ ਸੀ। ਐਂਪਲਾਈਜ਼ ਫੈਡਰੇਸ਼ਨ ਆਫ ਪਾਕਿਸਤਾਨ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਨਾਲ ਹੀ ਕਿਹਾ ਕਿ ਜਿਹੜੀਆਂ ਵਸਤਾਂ ਇਨ੍ਹਾਂ ਹੁਕਮਾਂ ਤੋਂ ਪਹਿਲਾਂ ਹੀ ਪਾਕਿਸਤਾਨ ਪੁੱਜ ਚੁੱਕੀਆਂ ਹਨ ਉਨ੍ਹਾਂ ਨੂੰ ਪਾਕਿਸਤਾਨ ਦੀਆਂ ਮਾਰਕੀਟਾਂ ਵਿਚ ਵੇਚਣ ਦਿੱਤਾ ਜਾਵੇ। ਡਾਅਨ ਨਿਊਜ਼ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਨ੍ਹਾਂ ਵਸਤਾਂ ਵਿਚ ਕੁਝ ਅਜਿਹੀਆਂ ਦਵਾਈਆਂ ਵੀ ਸ਼ਾਮਲ ਹਨ ਜਿਨ੍ਹਾਂ ਦੀ ਮਿਆਦ ਥੋੜ੍ਹਚਿਰੀ ਹੈ। ਜੇਕਰ ਇਸ ਬਾਰੇ ਕੋਈ ਫੈਸਲਾ ਨਾ ਕੀਤਾ ਗਿਆ ਤਾਂ ਇਹ ਖਰਾਬ ਹੋ ਜਾਣਗੀਆਂ ਜਿਸ ਦਾ ਨੁਕਸਾਨ ਪਾਕਿਸਤਾਨੀ ਵਪਾਰੀਆਂ ਨੂੰ ਉਠਾਉਣਾ ਪਵੇਗਾ। ਸੰਸਥਾ ਦੇ ਮੀਤ ਪ੍ਰਧਾਨ ਜ਼ਕੀ ਅਹਿਮਦ ਖਾਨ ਨੇ ਕਿਹਾ ਕਿ ਉਹ ਪਾਕਿ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All