ਪਿੰਡੀ ਬਲੋਚਾਂ ਵਿਖੇ ਅਧਿਆਪਕ ਦਿਵਸ ਮਨਾਇਆ

ਪੱਤਰ ਪ੍ਰੇਰਕ ਸਾਦਿਕ, 6 ਸਤੰਬਰ

ਨਵਯੁਗ ਪਬਲਿਕ ਸਕੂਲ ਪਿੰਡ ਪਿੰਡੀ ਬਲੋਚਾਂ ਵਿਖੇ ਬੱਚਿਆਂ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ  ਸਕੂਲ ਕਮੇਟੀ ਚੇਅਰਮੈਨ ਬਸੰਤ ਸਿੰਘ ਸਿੱਧੂ ਤੇ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਤੇ ਫਰਜ਼ਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਮਹਾਨ ਅਧਿਆਪਕ ਡਾ ਸਰਵਪਲੀ ਰਾਧਾ ਕ੍ਰਿਸ਼ਸਨ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਮੌਕੇ  ਬੱਚਿਆਂ ਗੀਤ, ਸਕਿੱਟ ਤੇ  ਅਧਿਆਪਕ ਦਿਵਸ ਬਾਰੇ ਪ੍ਰੋਗਰਾਮ ਪੇਸ਼ ਕੀਤੇ। ਬੱਚਿਆਂ ਨੇ ਅਧਿਆਪਕਾਂ ਨੂੰ ਤੋਹਫੇ ਵੀ ਦਿੱਤੇ । ਇਸ ਮੌਕੇ ਜਗਮੀਤ ਧਾਲੀਵਾਲ, ਅਮਨਦੀਪ ਕੌਰ, ਕਰਨਜੀਤ ਕੌਰ, ਗਗਨਦੀਪ ਕੌਰ ਪਰਵਿੰਦਰ ਕੌਰ, ਮਲਿਕਾ ਰਾਣੀ, ਵੀਰਪਾਲ ਕੌਰ ਪਰਮਦੀਪ ਕੌਰ, ਵੀਰਪਾਲ ਕੌਰ, ਕਰਮਜੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ। ਜ਼ੀਰਾ (ਪੱਤਰ ਪ੍ਰੇਰਕ): ਬੀ.ਡੀ.ਪੀ.ਓ. ਬਲਾਕ ਜ਼ੀਰਾ ਦੇ ਜ਼ਿਲਾ ਪ੍ਰੀਸ਼ਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਬੂਈਆਂਵਾਲਾ ਬਲਾਕ ਜ਼ੀਰਾ-2 ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਅਧਿਆਪਕਾ ਮਨਦੀਪ ਕੌਰ ਨੇ ਡਾ ਰਾਧਾਕ੍ਰਿਸ਼ਨਨ ਦੇ ਜੀਵਨ ਬਾਰੇ ਚਾਣਨਾ ਪਾਇਆ।  ਇਸ ਦੌਰਾਨ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਕੁੱਝ ਬੱਚਿਆਂ ਨੂੰ ਸਕੂਲ ਵਿੱਚ ਅਧਿਆਪਕਾਂ ਦੀ ਭੂਮਿਕਾ ਨਿਭਾਉਣ ਦਾ ਮੌਕਾ ਵੀ ਦਿੱਤਾ ਗਿਆ। ਅਲੱਗ-ਅਲੱਗ ਜਮਾਤਾਂ ਦੇ ਬੱਚਿਆਂ ਨੇ ਗਰੀਟਿੰਗ ਕਾਰਡ ਆਪਣੇ ਹੱਥੀ ਬਣਾ ਕੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਸ੍ਰੀ ਮਾਨ ਰਣਜੀਤ ਸਿੰਘ ਅਤੇ ਮੈਡਮ ਅੰਜੂ ਬਾਲਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਮੁੜ ਬੇਸਿੱਟਾ

ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਮੁੜ ਬੇਸਿੱਟਾ

* ਸਰਕਾਰ ਖੇਤੀ ਕਾਨੂੰਨਾਂ ’ਚ ਕੁਝ ਤਬਦੀਲੀ ਕਰਨ ਲਈ ਰਾਜ਼ੀ; ਅਗਲੇ ਗੇੜ ਦੀ...

ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਕੁਝ ਵੀ ਮਨਜ਼ੂਰ ਨਹੀਂ: ਬੀਕੇਯੂ ਉਗਰਾਹਾਂ

ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਕੁਝ ਵੀ ਮਨਜ਼ੂਰ ਨਹੀਂ: ਬੀਕੇਯੂ ਉਗਰਾਹਾਂ

ਹਰਿਆਣਾ ਦੀਆਂ ਕਿਸਾਨ ਔਰਤਾਂ ਨੇ ਵੀ ਹਕੂਮਤ ਨੂੰ ਵੰਗਾਰਿਆ; ਮੋਦੀ ਹਕੂਮਤ ...

ਗਲਵਾਨ ਘਾਟੀ ’ਚ ਵਾਪਰੀ ਘਟਨਾ ਚੀਨ ਦੀ ਯੋਜ

ਗਲਵਾਨ ਘਾਟੀ ’ਚ ਵਾਪਰੀ ਘਟਨਾ ਚੀਨ ਦੀ ਯੋਜ

ਭਾਰਤ ਨੇ ਅਮਰੀਕੀ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਕੀਤਾ ਦਾਅਵਾ; ਦੋਵਾਂ...

ਸ਼ਹਿਰ

View All