ਪਿੰਡ ਹੁਸਨਰ ਵਿੱਚ ਚੱਲ ਰਿਹਾ ਵਿਵਾਦ ਦੋਨਾਂ ਧਿਰਾਂ ਨੇ ਮਿਲ ਬੈਠ ਕੇ ਨਿਬੇੜਿਆ

ਪੱਤਰ ਪ੍ਰੇਰਕ ਗਿੱਦੜਬਾਹਾ, 10 ਸਤੰਬਰ ਪਿੰਡ ਹੁਸਨਰ ਵਿਚ ਜੱਟ ਸਿੱਖ ਭਾਈਚਾਰੇ ਅਤੇ ਮਜ਼੍ਹਬੀ ਸਿੱਖ ਭਾਈਚਾਰੇ ਦਰਮਿਆਨ ਗੁਰਦੁਆਰੇ ਅਤੇ ਹੱਡਾਰੋੜੀ ਨੂੰ ਲੈ ਕੇ ਚੱਲ ਰਿਹਾ ਮਾਮਲਾ ਅੱਜ ਦੋਨੋਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਬੇੜ ਲਿਆ ਗਿਆ, । ਪਿੰਡ ਦੇ ਸਰਪੰਚ ਦਰਸ਼ਨ ਸਿੰਘ ਅਤੇ ਦਲਿਤ ਭਾਈਚਾਰੇ ਵੱਲੋਂ ਗੁਰਚਰਨ ਸਿੰਘ ਨੇ ਦੱਸਿਆ ਕਿ ਦੋਨੋਂ ਧਿਰਾਂ ਵੱਲੋਂ ਆਪਸੀ ਸਹਿਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਪਿੰਡ ਵਿੱਚ ਬਣੀ ਐਸਸੀ ਧਰਮਸ਼ਾਲਾ ਨੂੰ ਬਾਬਾ ਜੀਵਨ ਸਿੰਘ ਗੁਰਦੁਆਰੇ ਵਿੱਚ ਤਬਦੀਲ ਕੀਤਾ ਜਾਵੇ ਅਤੇ ਹੁਣ ਜਿੱਥੇ ਨਵਾਂ ਗੁਰਦੁਆਰੇ ਦੀ ਇਮਾਰਤ ਬਣਾਈ ਜਾ ਰਹੀ ਸੀ ਦੀ ਜਗ੍ਹਾ ਨਵੀਂ ਧਰਮਸ਼ਾਲਾ ਦਾ ਨਿਰਮਾਣ ਕੀਤਾ ਜਾਵੇ, ਜਿੱਥੇ ਐਸਸੀ ਭਾਈਚਾਰੇ ਦੇ ਲੋਕ ਆਪਣੇ ਪ੍ਰੋਗਰਾਮ ਕਰਵਾ ਸਕਣ। ਧਰਮਸ਼ਾਲਾ ਦਾ ਨਿਰਮਾਣ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਹੱਡਾਰੋੜੀ ਦੀ ਚਾਰਦੀਵਾਰੀ ਉੱਚੀ ਕਰਕੇ ਬਣਾਈ ਜਾਵੇਗੀ ਅਤੇ ਬਦਬੂ ਕੱਢਣ ਲਈ ਉੱਚੀ ਚਿਮਨੀ ਲਗਾਈ ਜਾਵੇਗੀ। ਤਹਿਸੀਲਦਾਰ ਗਿੱਦੜਬਾਹਾ ਗੁਰਮੇਲ ਸਿੰਘ ਅਤੇ ਡੀਐਸਪੀ ਗੁਰਤੇਜ ਸਿੰਘ ਨੇ ਦੱਸਿਆ ਕਿ ਉਕਤ ਪਿੰਡ ਦੀਆਂ ਦੋਨਾਂ ਧਿਰਾਂ ਵੱਲੋਂ ਬਿਨਾਂ ਕਿਸੇ ਦਬਾਅ ਦੇ ਉਕਤ ਫੈਸਲਾ ਲਿਆ ਗਿਆ ਹੈ। ਦੋਨਾਂ ਧਿਰਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਦੇ ਮੁਤਵਾਜ਼ੀ ਜੱਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਨਿਹੰਗ ਸਿੰਘ ਜਥੇਬੰਦੀ ਦਸ਼ਮੇਸ਼ ਤਰਨਾ ਦਲ ਦੇ ਬਾਬਾ ਮੇਜਰ ਸਿੰਘ ਅਤੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਕਮਿਸ਼ਨ ਮੈਂਬਰ ਵੱਲੋਂ ਐਸਸੀ ਭਾਈਚਾਰੇ ਨਾਲ ਮੁਲਾਕਾਤ

ਨਹਿਰੀ ਆਰਾਮ ਘਰ ਵਿੱਚ ਐਸਸੀ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਦੇ ਕਰਨਬੀਰ ਸਿੰਘ ਇਦੌਰਾ । ਫੋਟੋ - ਬੇਦੀ

ਗਿੱਦੜਬਾਹਾ (ਪੱਤਰ ਪ੍ਰੇਰਕ): ਪਿੰਡ ਹੁਸਨਰ ਵਿਚ ਐਸਸੀ ਕਮਿਸ਼ਨ ਪੰਜਾਬ ਦੇ ਮੈਂਬਰ ਕਰਨਬੀਰ ਸਿੰਘ ਇੰਦੌਰਾ ਨੇ ਸਥਾਨਕ ਨਹਿਰੀ ਆਰਾਮ ਘਰ ਵਿਖੇ ਐਸਸੀ ਭਾਈਚਾਰੇ ਨਾਲ ਮੁਲਾਕਾਤ ਕੀਤੀ । ਉਨ੍ਹਾਂ ਐਸਸੀ ਭਾਈਚਾਰੇ ਨੂੰ ਪਿੰਡ ਵਿੱਚ ਆ ਰਹੀਆ ਸਮੱਸਿਆਵਾਂ ਦੇ ਪੁਖਤਾ ਪ੍ਰਬੰਧ ਦੇ ਹੱਲ ਕੱਢਣ ਲਈ ਪਿੰਡ ਵਾਸੀਆਂ ਨੂੰ ਭਰੋਸਾ ਦੁਆਇਆ। ਉਨ੍ਹਾਂ ਪਿੰਡ ਦੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ਼ਰਾਰਤੀ ਅਨਸਰਾਂ ਤੋਂ ਬਚਣ ਅਤੇ ਪਿੰਡ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਮੇਸ਼ਾ ਲਈ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਮਿਸ਼ਨ ਹਮੇਸ਼ਾਂ ਅਨੁਸੂਚਿਤ ਜਾਤੀ ਵਰਗ ’ਤੇ ਹੋਣ ਵਾਲੇ ਅਤਿਆਚਾਰ ਰੋਕਣ ਅਤੇ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿੰਡ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੀਂ ਹੱਡਾ ਰੋੜੀ ਲਈ ਥਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਸ੍ਰੀ ਜਗਮੋਹਨ ਸਿੰਘ ਮਾਨ ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤ ਅਫਸਰ, ਡੀਐਸਪੀ ਗਿੱਦੜਬਾਹਾ ਗੁਰਤੇਜ ਸਿੰਘ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All