ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ

ਮੁੰਬਈ, 17 ਨਵੰਬਰ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਘੁਟਾਲੇ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਤਾਰਾ ਸਿੰਘ ਦੇ ਪੁੱਤਰ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਅੱਜ ਸ਼ਹਿਰ ਦੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਸ ਦੇ ਘਰ ਦੀ ਤਲਾਸ਼ੀ ਲਈ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਤੋਂ ਪਹਿਲਾਂ ਪੀਐੱਮਸੀ ਬੈਂਕ ਦੇ ਡਾਇਰੈਕਟਰ ਰਣਜੀਤ ਸਿੰਘ ਨੂੰ ਇੱਥੇ ਇਕ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ 25 ਨਵੰਬਰ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਉਪਰੰਤ ਤਕਰੀਬਨ ਚਾਰ ਅਧਿਕਾਰੀਆਂ ਦੀ ਇਕ ਟੀਮ ਉਸ ਨੂੰ ਲੈ ਕੇ ਸਿਓਨ ਕੋਲੀਵਾੜਾ ਖੇਤਰ ਵਿੱਚ ਸਥਿਤ ਉਸ ਦੇ ਫਲੈਟ ’ਚ ਲੈ ਕੇ ਗਈ ਅਤੇ ਘਰ ਦੀ ਤਲਾਸ਼ੀ ਲਈ। ਤਕਰੀਬਨ ਇਕ ਘੰਟੇ ਤੱਕ ਇਹ ਤਲਾਸ਼ੀ ਚੱਲੀ ਅਤੇ ਇਸ ਦੌਰਾਨ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਇੰਤਜ਼ਾਰ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕੀ ਮਿਲਿਆ ਤੇ ਕੀ ਕਬਜ਼ੇ ’ਚ ਲਿਆ ਗਿਆ ਇਸ ਬਾਰੇ ਕੁਝ ਵੀ ਕਹਿਣਾ ਅਜੇ ਮੁਸ਼ਕਿਲ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All