ਪੀਟੀਸੀ ਨਿਊਜ਼ ਦੇ ਪੱਤਰਕਾਰ 'ਤੇ ਹਮਲਾ

ਬਲਵਿੰਦਰ ਸਿੰਘ ਭੰਗੂ ਭੋਗਪੁਰ, 23 ਮਈ ਭੋਗਪੁਰ ਦੇ ਪਿੰਡ ਭਟਨੂਰਾ ਵਿੱਚ ਸ਼ੁੱਕਰਵਾਰ ਦੇਰ ਸ਼ਾਮ ਪੀਟੀਸੀ ਨਿਊਜ਼ ਦੇ ਪੱਤਰਕਾਰ ਹੁਸਨ ਲਾਲ ਨੂੰ ਅਗਵਾ ਕਰਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੱਤਰਕਾਰ ਕਿਸੇ ਤਰ੍ਹਾਂ ਆਪਣੀ ਜਾਨ ਬਚਾ ਕੇ ਉਥੋਂ ਨਿਕਲਣ ਵਿਚ ਸਫਲ ਹੋ ਗਿਆ। ਦੇਰ ਰਾਤ ਜ਼ਖਮੀ ਹਾਲਤ ਵਿੱਚ ਪੱਤਰਕਾਰ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਕੁਝ ਦਿਨ ਪਹਿਲਾਂ ਭਟਨੂਰਾ ਪਿੰਡ ਦੇ ਹੀ ਇੱਕ ਪਰਿਵਾਰ ਦੀਆਂ ਔਰਤਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦੀ ਕਵਰੇਜ ਕਰਨ ਲਈ ਹੀ ਉਹ ਆਪਣੇ ਕੈਮਰਾਮੈਨ ਨਾਲ ਭਟਨੂਰਾ ਪਹੁੰਚਿਆ ਸੀ। ਉੱਥੇ ਗੁੰਡਿਆਂ ਵੱਲੋਂ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਕੈਮਰਾਮੈਨ ਪਰਮਜੀਤ ਨੇ ਕਿਸੇ ਦੇ ਘਰ ਲੁਕ ਕੇ ਆਪਣੀ ਜਾਨ ਬਚਾਈ ਪਰ ਪੱਤਰਕਾਰ ਉਨ੍ਹਾਂ ਮੁੰਡਿਆਂ ਦੇ ਹੱਥ ਆ ਗਿਆ। ਹੁਸਨ ਲਾਲ ਨੇ ਦੱਸਿਆ ਕਿ ਉਸ ਨੂੰ ਕੁੱਟਦੇ ਹੋਏ ਉਹ ਗੁੰਡੇ ਮੋਟਰਸਾਈਕਲ ’ਤੇ ਅਗਵਾ ਕਰਕੇ ਲੈ ਗਏ ਅਤੇ ਅੱਗੇ ਲਿਜਾ ਕੇ ਦੁਬਾਰਾ ਉਸ ਨਾਲ ਕੁੱਟਮਾਰ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਦਾ ਇਕ ਮੋਬਾਈਲ ਵੀ ਖੋਹ ਲਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All