ਪੁਲੀਸ ਹਿਰਾਸਤ ’ਚ ਪਿਓ-ਪੁੱਤ ਦੀ ਕੁੱਟਮਾਰ ਦਾ ਮਾਮਲਾ ਭਖ਼ਿਆ

ਥਾਣਾ ਰੂੜੇਕੇ ਕਲਾਂ ਅੱਗੇ ਧਰਨੇ ’ਤੇ ਬੈਠੇ ਪੀੜਤ ਤੇ ਆਗੂ।

ਅੰਮ੍ਰਿਤਪਾਲ ਸਿੰਘ ਧਾਲੀਵਾਲ ਰੂੜੇਕੇ ਕਲਾਂ, 11 ਜੂਨ ਇੱਥੇ ਅੱਜ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨੇ ਥਾਣਾ ਰੂੜੇਕੇ ਕਲਾਂ ਅੱਗੇ ਇਕੱਤਰ ਹੋ ਕੇ ਧਰਨਾ ਦਿੱਤਾ। ਧਰਨੇ ਨੂੰ ਪੰਜਾਬ ਕਿਸਾਨ ਯੂਨੀਅਨ, ਮਗਨਰੇਗਾ ਯੂਨੀਅਨ ਅਤੇ ਪੰਜਾਬ ਕਿਸਾਨ ਸਭਾ ਦੇ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰ ਆਗੂ ਭੋਲਾ ਸਿੰਘ ਤੇ ਉਸ ਦੇ ਪੁੱਤਰ ਮਨਦੀਪ ਸਿੰਘ ਦੀ ਥਾਣਾ ਰੂੜੇਕੇ ਕਲਾਂ ਦੀ ਪੁਲੀਸ ਵੱਲੋਂ ਨਾਜਾਇਜ਼ ਹਿਰਾਸਤ ਵਿਚ ਰੱਖ ਕੇ ਕੁੱਟਮਾਰ ਕੀਤੀ ਹੈ ਜਿਸ ਕਾਰਨ ਮਨਦੀਪ ਸਿੰਘ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਉਨ੍ਹਾਂ ਕਿਹਾ ਕਿ ਪੁਲੀਸ ਨੇ ਭੋਲਾ ਸਿੰਘ ਨੂੰ ਉਸ ਦੇ ਵੱਡੇ ਮੁੰਡੇ ਦੇ ਗੁਨਾਹ ਲਈ ਤੰਗ ਪ੍ਰੇਸ਼ਾਨ ਕੀਤਾ ਜਦੋਂ ਕਿ ਉਸ ਨੇ ਆਪਣੇ ਇਸ ਮੁੰਡੇ ਨੂੰ ਪਹਿਲਾਂ ਹੀ ਬੇਦਖ਼ਲ ਕੀਤਾ ਹੋਇਆ ਸੀ। ਸ਼ੇਰ ਸਿੰਘ ਫਰਵਾਹੀ ਅਤੇ ਕਾਮਰੇਡ ਹਰਚਰਨ ਸਿੰਘ ਨੇ ਕੁੱਟਮਾਰ ਕਰਨ ਵਾਲੇ ਏਐੱਸਆਈ ਗੁਰਮੇਲ ਸਿੰਘ ’ਤੇ ਕਾਨੂੰਨੀ ਕਾਰਵਾਈ ਕਰਕੇ ਬਦਲੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਜਥੇਬੰਦੀਆਂ ਦਾ ਮੰਗ ਪੱਤਰ ਥਾਣਾ ਰੂੜੇਕੇ ਕਲਾਂ ਦੇ ਮੁਖ ਅਫ਼ਸਰ ਵੱਲੋਂ ਸਤਪਾਲ ਸਿੰਘ ਏਐੱਸਆਈ ਨੇ ਲਿਆ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਸਾਡੇ ਮੰਗ ਪੱਤਰ ਵਿਚਲੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਮਸਾਨ ਸਿੰਘ ਰੂੜੇਕੇ ਤੇ ਹੋਰ ਨੇ ਵੀ ਉਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All