ਪੈਰਾ ਅਥਲੀਟ ਖਿਡਾਰੀ ਵਿਸ਼ਵ ਦਾ ਸਨਮਾਨ

ਪੱਤਰ ਪ੍ਰੇਰਕ ਮੋਰਿੰਡਾ, 29 ਨਵੰਬਰ ਸੀਨੀਅਰ ਸਿਟੀਜਨ ਕੌਂਸਲ ਵੱਲੋਂ ਮੋਰਿੰਡਾ ਵਿਚ ਕਰਵਾਏ ਸਮਾਗਮ ਦੌਰਾਨ ਸਥਾਨਕ ਸ਼ਹਿਰ ਦੇ ਅੰਤਰਰਾਸ਼ਟਰੀ ਪੈਰਾ ਅਥਲੀਟ ਵਿਸ਼ਵ ਦਾ ਸਨਮਾਨ ਕੀਤਾ ਗਿਆ। ਕੌਂਸਲ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਚੰਗੇ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਇਸ ਮੌਕੇ ਕਰਨਲ ਮਲਕੀਤ ਸਿੰਘ ਨੇ ਦੱਸਿਆ ਕਿ ਭਾਰਤ ਹੁਣ ਪੋਲੀਓ ਦੀ ਬਿਮਾਰੀ ਤੋਂ ਮੁਕਤ ਹੋ ਗਿਆ ਹੈ। ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਕਾਮਰੇਡ ਕਾਕਾ ਰਾਮ ਨੇ ਸਭ ਨੂੰ ਯੋਗਦਾਨ ਪਾਉਣ ਲਈ ਕਿਹਾ। ਪ੍ਰਿੰਸੀਪਲ ਜਲੌਰ ਸਿੰਘ ਖੀਵਾ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕਰਨ ਲਈ ਕਿਹਾ ਤਾਂ ਜੋ ਪ੍ਰਜਾਤੀਆਂ ਨੂੰ ਬਚਾਇਆ ਜਾ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All