ਪ੍ਰਧਾਨ ਮੰਤਰੀ ਨੂੰ ਗਲਤ ਬਿਆਨੀ ਸ਼ੋਭਾ ਨਹੀਂ ਦਿੰਦੀ: ਪਵਾਰ

ਅਹਿਮਦਨਗਰ, 21 ਸਤੰਬਰ

ਸ਼ਰਦ ਪਵਾਰ

ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਹੈ ਕਿ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਉਨ੍ਹਾਂ ਨੂੰ ਗਲਤ ਬਿਆਨੀ ਕਰਨਾ ਸ਼ੋਭਾ ਨਹੀਂ ਦਿੰਦਾ ਹੈ। ਜ਼ਿਕਰਯੋਗ ਹੈ ਕਿ ਨਾਸਿਕ ’ਚ ਵੀਰਵਾਰ ਨੂੰ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਦੋਸ਼ ਲਾਇਆ ਸੀ ਕਿ ਸ਼ਰਦ ਪਵਾਰ ਨੂੰ ਗੁਆਂਢੀ ਮੁਲਕ ਪਾਕਿਸਤਾਨ ਵਧੀਆ ਲਗਦਾ ਹੈ। ਸ੍ਰੀ ਪਵਾਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ’ਚ ਫ਼ੌਜ ਅਤੇ ਹੁਕਮਰਾਨ ਧਿਰ ਦੀ ਭਾਰਤ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਨ ਦੀ ਨੀਤੀ ਹੈ ਅਤੇ ਇਹ ਨੀਤੀ ਪਾਕਿਸਤਾਨ ਦੇ ਆਮ ਲੋਕਾਂ ਦੇ ਹਿੱਤ ’ਚ ਨਹੀਂ ਹੈ ਜੋ ਮੁਲਕ ਦੇ ਸ਼ਾਸਕਾਂ ਦਾ ਪੱਖ ਪੂਰਦੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ’ਚ ਉਨ੍ਹਾਂ ਪਾਕਿਸਤਾਨ ਦਾ ਕੋਈ ਪੱਖ ਨਹੀਂ ਪੂਰਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਕਿ ਪ੍ਰਧਾਨ ਮੰਤਰੀ ਨੂੰ ਕੀ ਅਜਿਹੇ ਬਿਆਨ ਦੇਣੇ ਚਾਹੀਦੇ ਹਨ। ਉਨ੍ਹਾਂ ਰੁਜ਼ਗਾਰ ਦੇ ਮੌਕੇ ਖੁੱਸਣ ਅਤੇ ਖੇਤੀ ਸੰਕਟ ਲਈ ਕੇਂਦਰ ਅਤੇ ਮਹਾਰਾਸ਼ਟਰ ਸਰਕਾਰਾਂ ਦੀ ਆਲੋਚਨਾ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All