ਪੰਜਾਬ ’ਚ ਕਰੋਨਾ ਦੇ 31 ਨਵੇਂ ਕੇਸ ਆਏ ਸਾਹਮਣੇ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 31 ਮਈ ਪੰਜਾਬ ਵਿੱਚ ਲੰਘੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 31 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋਈ ਹੈ। ਮ੍ਰਿਤਕਾਂ ਦੀ ਗਿਣਤੀ 45 ਹੋ ਗਈ ਹੈ। ਪਠਾਨਕੋਟ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ, ਰੋਪੜ, ਹੁਸ਼ਿਆਰਪੁਰ, ਅੰਮ੍ਰਿਤਸਰ, ਜਲੰਧਰ, ਮੋਗਾ ਅਤੇ ਬਰਨਾਲਾ ਵਿੱਚ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 2263 ਦੱਸੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All