ਪੰਜਾਬ ਤੇ ਹਰਿਆਣਾ ਵਿੱਚ ਠੰਢੀਆਂ ਹਵਾਵਾਂ ਨਾਲ ਵਧੀ ਠੰਢ

ਅੰਮ੍ਰਿਤਸਰ ’ਚ ਮੰਗਲਵਾਰ ਸਵੇਰੇ ਪਈ ਸੰਘਣੀ ਧੁੰਦ ਦੌਰਾਨ ਸਕੂਲ ਜਾਣ ਲਈ ਬੱਸ ਦੀ ਉਡੀਕ ਕਰਦੇ ਹੋਏ ਬੱਚੇ। -ਫੋਟੋ: ਵਿਸ਼ਾਲ ਕੁਮਾਰ

ਚੰਡੀਗੜ੍ਹ, 10 ਦਸੰਬਰ ਪੰਜਾਬ ਤੇ ਹਰਿਆਣਾ ਵਿੱਚ ਅੱਜ ਠੰਢੀਆਂ ਹਵਾਵਾਂ ਚੱਲਣ ਕਾਰਨ ਠੰਢ ਵਧ ਗਈ। ਪੰਜਾਬ ਦੇ ਆਦਮਪੁਰ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਤੱਕ ਪਹੁੰਚਣ ਕਾਰਨ ਲੋਕ ਠਰ ਗਏ। ਇਸੇ ਤਰ੍ਹਾਂ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਠੰਢ ਵਧ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਫ਼ਰੀਦਕੋਟ ’ਚ ਘੱਟੋ-ਘੱਟ ਤਾਪਮਾਨ 5 ਡਿਗਰੀ, ਬਠਿੰਡਾ ’ਚ 5.8 ਡਿਗਰੀ, ਹਲਵਾਰਾ ’ਚ 6 ਡਿਗਰੀ, ਪਠਾਨਕੋਟ ’ਚ 6.9 ਡਿਗਰੀ, ਗੁਰਦਾਸਪੁਰ ’ਚ 6.8 ਡਿਗਰੀ, ਲੁਧਿਆਣਾ ’ਚ 6.6 ਡਿਗਰੀ ਅਤੇ ਪਟਿਆਲਾ ’ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਗੁਆਂਢੀ ਰਾਜ ਹਰਿਆਣਾ ਦੇ ਹਿਸਾਰ ਵਿੱਚ 6.5 ਡਿਗਰੀ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਕਰਨਾਲ ’ਚ ਘੱਟੋ-ਘੱਟ ਤਾਪਮਾਨ 7.4 ਡਿਗਰੀ, ਰੋਹਤਕ ’ਚ 7 ਡਿਗਰੀ, ਸਿਰਸਾ ’ਚ 7.5 ਡਿਗਰੀ, ਅੰਬਾਲਾ ’ਚ 7.2 ਡਿਗਰੀ ਅਤੇ ਨਾਰਨੌਲ ’ਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵੇਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਧੁੰਦ ਨੇ ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ’ਚ ਦੇਖਣ ਦੀ ਸਮਰੱਥਾ ਘਟਾ ਦਿੱਤੀ। ਉੱਧਰ, ਸੰਘਣੀ ਧੁੰਦ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਅੱਜ ਲਗਾਤਾਰ ਚੌਥੇ ਦਿਨ ਵੀ ਕੋਈ ਉਡਾਣ ਨਹੀਂ ਉੱਡੀ। ਇਸ ਦੌਰਾਨ ਨਾ ਕੋਈ ਉਡਾਣ ਇੱਥੇ ਪਹੁੰਚੀ ਤੇ ਨਾ ਹੀ ਕੋਈ ਉਡਾਣ ਇੱਥੋਂ ਉੱਡੀ। ਭਾਰਤੀ ਹਵਾਈ ਅੱਡਾ ਅਥਾਰਿਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਚੌਥੇ ਦਿਨ ਵੀ ਸ੍ਰੀਨਗਰ ਹਵਾਈ ਅੱਡੇ ’ਤੇ ਉਡਾਣ ਅਪ੍ਰੇਸ਼ਨ ਪੂਰੀ ਤਰ੍ਹਾਂ ਠੱਪ ਰਿਹਾ। ਇਸੇ ਦੌਰਾਨ ਭਾਰੀ ਬਰਫ਼ਬਾਰੀ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕਸ਼ਮੀਰ ਪ੍ਰਸ਼ਾਸਨ ਨੇ ਵਾਦੀ ’ਚ 154 ਬਰਫ਼ ਹਟਾਉਣ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਕੀਤਾ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

-ਪੀਟੀਆਈ

ਬਰਫੀਲੇ ਤੂਫਾਨ ’ਚ ਫਸੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਬਚਾਇਆ

ਕਾਰਗਿਲ/ਜੰਮੂ: ਲੱਦਾਖ ਦੇ ਕਾਰਗਿਲ ਜ਼ਿਲ੍ਹੇ ’ਚ ਸ੍ਰੀਨਗਰ-ਲੇਹ ਕੌਮੀ ਸ਼ਾਹਰਾਹ ’ਤੇ ਬਰਫ਼ੀਲੇ ਤੂਫਾਨ ’ਚ ਫਸੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਫ਼ੌਜ ਨੇ ਬਚਾਅ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਚਾਰੋਂ ਪੁਲੀਸ ਮੁਲਾਜ਼ਮ ਬੀਤੇ ਦਿਨ ਗੁਮਰੀ ਖੇਤਰ ਵਿੱਚ ਸ਼ਾਹਰਾਹ ਦੇ ਸੋਨਾਮਰਗ-ਗੁਮਰੀ ਸੈਕਸ਼ਨ ’ਚ ਪੈਟਰੋਲਿੰਗ ਕਰਦੇ ਸਮੇਂ ਬਰਫੀਲੇ ਤੂਫਾਨ ’ਚ ਫਸ ਗਏ ਸਨ। ਇਸ ਸਬੰਧੀ ਸੂਚਨਾ ਮਿਲਦੇ ਹੀ ਫ਼ੌਜ ਨੇ ਬਚਾਅ ਕਾਰਜ ਸ਼ੁਰੂ ਕਰ ਕੇ ਚਾਰੋਂ ਪੁਲੀਸ ਮੁਲਾਜ਼ਮਾਂ ਨੂੰ ਬਚਾਅ ਲਿਆ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All