ਪੰਜਾਬ ਦੇ ਰਾਜ ਪੰਛੀ ਬਾਜ਼ ਦੀ ਭਾਲ ਲਈ ਯਤਨ

ਅਮਨ ਸੂਦ ਪਟਿਆਲਾ, 10 ਦਸੰਬਰ ਪੰਜਾਬ ਦੇ ਰਾਜ ਪੰਛੀ ਬਾਜ਼ (ਨੌਰਦਰਨ ਗੋਸਹਾਕ) ਨੂੰ ਫੜਨ ਜਾਂ ਇਸ ਦੇ ਕੁੱਝ ਜੋੜੇ ਸਾਂਭਣ ਦੀਆਂ ਕਈ ਸਾਲਾਂ ਦੀਆਂ ਕੋਸ਼ਿਸ਼ਾਂ ਬਾਅਦ ਹੁਣ ਪੰਜਾਬ ਜੰਗਲੀ ਜੀਵ ਵਿਭਾਗ ਨੇ ਪੂਰਬੀ ਯੂਰਪੀਅਨ ਦੇਸ਼ਾਂ ਅਤੇ ਸੰਯੁਕਤ ਅਰਬ ਅਮੀਰਾਤ, ਅਫਗਾਨਿਸਤਾਨ ਅਤੇ ਪਾਕਿਸਤਾਨ ਤੱਕ ਵੀ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਦੇ ਕੁੱਝ ਜੋੜੇ ਬਚਾਏ ਜਾ ਸਕਣ। ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਚਿੱਤਰਾਂ ’ਚ ਦਿਖਾਈ ਦਿੰਦਾ ਬਾਜ਼ ਹੁਣ ਮੁਸ਼ਕਿਲ ਨਾਲ ਹੀ ਪੰਜਾਬ ਵਿਚ ਕਿਤੇ ਦਿਖਾਈ ਦਿੰਦਾ ਹੈ। ਇਸ ਦਾ ਮੁੱਖ ਕਾਰਨ ਪੰਜਾਬ ਦੀ ਧਰਤੀ ਉੱਤੇ ਇਸਦਾ ਸ਼ਿਕਾਰ ਘਟਣਾ ਮੰਨਿਆ ਜਾਂਦਾ ਹੈ। ਪਹਿਲਾਂ ਬਾਜ਼ ਹਿਮਾਲਿਆਂ ਦੀਆਂ ਹੇਠਲੀਆਂ ਪਹਾੜੀਆਂ ਵਿਚ ਦਿਖਾਈ ਦੇ ਜਾਂਦਾ ਸੀ ਪਰ ਹੁਣ ਇਸ ਨੇ ਹਿਮਾਲਿਆ ਦੀਆਂ ਉਤਲੀਆਂ ਪਹਾੜੀਆਂ ਨੂੰ ਸ਼ਾਇਦ ਆਪਣਾ ਟਿਕਾਣਾ ਬਣਾ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਨੇ ਦੇਸ਼ ਦੇ ਵਾਤਾਵਰਨ ਅਤੇ ਜੰਗਲਾਤ ਮੰਤਰਾਲੇ ਅਤੇ ਸੈਂਟਰਲ ਜ਼ੂ ਅਥਾਰਟੀ ਤੋਂ ਜੰਗਲ ਵਿਚੋਂ ਵੀ ਬਾਜ਼ ਨੂੰ ਬਚਾਉਣ ਦੀ ਆਗਿਆ ਹਾਸਲ ਕਰ ਲਈ ਹੈ। ਵਿਭਾਗ ਦੇ ਅੰਦੂਰਨੀ ਸੂਤਰਾਂ ਅਨੁਸਾਰ ਵਿਭਾਗ ਨੇ ਬਾਜ਼ ਦੀ ਜੰਗਲ ਵਿਚ ਭਾਲ ਕਰਨ ਲਈ ਪਹਿਲਾਂ ਹੀ ਕਮੇਟੀ ਬਣਾ ਦਿੱਤੀ ਹੈ। ਬਾਜ਼ ਨੂੰ ਬਚਾਉਣ ਦੇ ਯਤਨਾਂ ਵਜੋਂ ਇੱਕ ਵਾਰ ਜੁਲਾਈ 2011 ਵਿਚ ਜੰਗਲੀ ਜੀਵ ਜੰਤੂ ਵਿਭਾਗ ਨੇ ਲਾਹੌਰ ਚਿੜੀਆ ਘਰ ਦੇ ਨਾਲ ਵੀ ਜੰਗਲੀ ਜੀਵ ਜੰਤੂਆਂ ਦਾ ਤਬਾਦਲਾ ਕਰਨ ਦੀ ਯੋਜਨਾ ਬਣਾਈ ਸੀ ਪਰ ਦੋਵਾਂ ਦੇਸ਼ਾਂ ਵਿਚ ਵਿਚ ਚੰਗੇ ਸਬੰਧ ਨਾ ਹੋਣ ਕਾਰਨ ਇਹ ਯੋਜਨਾ ਕਾਗਜ਼ਾਂ ਵਿਚ ਹੀ ਰਹਿ ਗਈ ਹੈ। ਪ੍ਰਿੰਸੀਪਲ ਚੀਫ ਕੰਜ਼ਵੇਟਰ ਜੰਗਲਾਤ (ਵਾਈਲਡ ਲਾਈਫ) ਕੁਲਦੀਪ ਕੁਮਾਰ ਨੇ ਦੱਸਿਆ ਕਿ ਜੇ ਬਾਜ਼ ਭਾਰਤ ਵਿਚ ਨਹੀਂ ਮਿਲਦਾ ਤਾਂ ਇਸ ਨੂੰ ਪੂਰਬੀ ਯੂਰਪ ਦੇ ਦੇਸ਼ਾਂ ਵਿਚੋਂ ਲਿਆ ਕੇ ਛੱਤਬੀੜ ਵਿਚ ਇਸ ਦੀ ਨਸਲ ਸਾਂਭੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All