ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਰੱਦ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 23 ਮਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੀਆਂ ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਅਧੀਨ ਆਉਂਦੀਆਂ ਅਦਾਲਤਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਅੱਜ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ: “ਆਮ ਜਾਣਕਾਰੀ ਲਈ ਇਹ ਸੂਚਿਤ ਕੀਤਾ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਗਰਮੀ ਦੀਆਂ ਛੁੱਟੀਆਂ, ਜੋ ਪਹਿਲੀ ਜੂਨ ਤੋਂ 26 ਜੂਨ ਤੱਕ ਹੋਣੀਆਂ ਸਨ, ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਅਦਾਲਤ ਵੀਡੀਓ ਕਾਨਫਰੰਸਿੰਗ ਰਾਹੀਂ ਕੇਸਾਂ ਦਾਇਰ ਕਰਨ, ਸੂਚੀਬੱਧ ਕਰਨ ਅਤੇ ਸੁਣਵਾਈ ਕਰੇਗੀ। ਹਾਈ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚਲੀਆਂ ਉਸ ਅਧੀਨ ਅਦਾਲਤਾਂ ਵਿੱਚ ਪਹਿਲੀ ਜੂਨ ਤੋਂ 30 ਜੂਨ ਤੱਕ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਵੀ ਰੱਦ ਕੀਤੀਆਂ ਜਾਂਦੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All