ਫ਼ਾਜ਼ਿਲਕਾ ਜ਼ਿਲ੍ਹਾ ਕਰੋਨਾ ਮੁਕਤ ਐਲਾਨਿਆ

ਪਰਮਜੀਤ ਸਿੰਘ ਫਾਜਿਲਕਾ, 22 ਮਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਕਰੋਨਾ ਪੀੜਤ 5 ਵਿਅਕਤੀ, ਜੋ ਸਰਕਾਰੀ ਹਸਪਤਾਲ ਜਲਾਲਾਬਾਦ ਵਿਚ ਸਨ, ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਹੁਣ ਜ਼ਿਲ੍ਹੇ ਵਿਚ ਕੋਈ ਵੀ ਕਰੋਨਾ ਮਰੀਜ਼ ਹਸਪਤਾਲ ਵਿਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਵਿਚ ਸਾਰੇ 44 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਡਿਪਟੀ ਕਮਿਸ਼ਨਰ ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 39 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ 5 ਜਣੇ ਹੀ ਹਸਪਤਾਲ ਵਿਚ ਸਨ। ਹੁਣ ਜ਼ਿਲ੍ਹਾ ਫਾਜ਼ਿਲਕਾ ਕਰੋਨਾ ਤੋਂ ਮੁਕਤ ਹੋ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All