ਫੀਸ ਮੰਗਣ ’ਤੇ ਮਾਪਿਆਂ ਵੱਲੋਂ ਸਕੂਲ ਖ਼ਿਲਾਫ਼ ਪ੍ਰਦਰਸ਼ਨ

ਸ਼ਸ਼ੀ ਪਾਲ ਜੈਨ ਖਰੜ, 29 ਮਈ ਇਥੋਂ ਦੇ ਸੰਨੀ ਇੰਨਕਲੇਵ ਵਿੱਚ ਪ੍ਰਾਈਵੇਟ ਸਕੂਲ ਦੇ ਪ੍ਰਬੰਧਕਾਂ ਵੱਲੋਂ ਤਾਲਾਬੰਦੀ ਦੇ ਬਾਵਜੂਦ ਬੱਚਿਆਂ ਦੀ ਫ਼ੀਸ ਕਥਿਤ ਤੌਰ ’ਤੇ ਮੰਗਣ ਵਿਰੁੱਧ ਅੱਜ ਕੁੱਝ ਮਾਪਿਆਂ ਨੇ ਸਕੂਲ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉੱਥੇ ਮੌਜੂਦ ਕੁਝ ਮਾਪਿਆਂ ਨੇ ਦੱਸਿਆ ਕਿ ਸਕੂਲ ਵੱਲੋਂ ਤਾਲਾਬੰਦੀ ਦੌਰਾਨ ਫ਼ੀਸਾਂ ਦੀ ਮੰਗ ਕੀਤੀ ਜਾ ਰਹੀ ਹੈ ਹਾਲਾਂਕਿ ਸਰਕਾਰ ਵੱਲੋਂ ਇਹ ਹੁਕਮ ਹਨ ਕਿ ਸਿਰਫ਼਼ ਟਿਊਸ਼ਨ ਫ਼ੀਸ ਲਈ ਜਾਵੇ ਪਰ ਇਨ੍ਹਾਂ ਵੱਲੋਂ 3300 ਰੁਪਏ ਪ੍ਰਤੀ ਮਹੀਨਾ ਦੀ ਮੰਗ ਕੀਤੀ ਜਾ ਰਹੀ ਹੈ, ਜਦ ਕਿ ਸਕੂਲ ਨੇ ਆਨਲਾਈਨ ਪੜ੍ਹਾਈ ਵੀ ਸ਼ੁਰੂ ਨਹੀਂ ਕਰਵਾਈ। ਉਨ੍ਹਾਂ ਕਿਹਾ ਕਿ ਜੇ ਸਕੂਲ ਦੇ ਪ੍ਰਬੰਧਕਾਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧ ਵਿੱਚ ਜਾ ਕੇ ਮਿਲਣਗੇ। ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਪ੍ਰਾਈਵੇਟ ਸਕੂਲ ਸਿਰਫ ਟਿਊਸ਼ਨ ਫ਼ੀਸ ਹੀ ਲੈ ਸਕਦੇ ਹਨ। ਖਰੜ ਦੇ ਐੱਸਡੀਐੱਮ ਹਿਮਾਂਸ਼ੂ ਜੈਨ ਨੇ ਨਾਇਬ ਤਹਿਸੀਲਦਾਰ ਪੁਨੀਤ ਬਾਂਸਲ ਨੂੰ ਮੌਕੇ ’ਤੇ ਭੇਜਿਆ, ਜਿਨ੍ਹਾਂ ਨੇ ਸਕੂਲ ਦੀ ਪ੍ਰਿੰਸੀਪਲ ਨਾਲ ਵੀ ਗੱਲਬਾਤ ਕੀਤੀ। ਸ੍ਰੀ ਬਾਂਸਲ ਨੇ ਕਿਹਾ ਕਿ ਪ੍ਰਿੰਸੀਪਲ ਨੂੰ ਕਿਹਾ ਗਿਆ ਹੈ ਕਿ ਜਦੋਂ ਤੱਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ। ਬੱਚਿਆਂ ਤੋਂ ਫ਼ੀਸਾਂ ਦੀ ਮੰਗ ਨਾ ਕੀਤੀ ਜਾਵੇ। ਜੇ ਫਿਰ ਵੀ ਕੋਈ ਉਲੰਘਣਾ ਹੁੰਦੀ ਹੈ ਤਾਂ ਪ੍ਰਸ਼ਾਸਨ ਇਸ ਸਬੰਧੀ ਕਾਰਵਾਈ ਕਰੇਗਾ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਉਹ ਤਾਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਹੀ ਫ਼ੀਸਾਂ ਦੀ ਮੰਗ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All