ਬਾਗ਼ੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ

ਜਥੇਦਾਰ ਬ੍ਰਹਮਪੁਰਾ ਬਣੇ ਪ੍ਰਧਾਨ;  ਮੁਕੰਮਲ ਪਾਰਟੀ ਢਾਂਚੇ ਦਾ ਜਲਦ ਕੀਤਾ ਜਾਵੇਗਾ ਐਲਾਨ

ਅੰਮ੍ਰਿਤਸਰ ਵਿੱਚ ਅਕਾਲ ਤਖ਼ਤ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨਵੇਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਐਲਾਨ ਕਰਦੇ ਹੋਏ। ਉਨ੍ਹਾਂ ਨਾਲ ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵੀ ਨਜ਼ਰ ਆ ਰਹੇ ਹਨ। -ਫੋਟੋ: ਵਿਸ਼ਾਲ ਕੁਮਾਰ

ਮਨਮੋਹਨ ਸਿੰਘ ਢਿੱਲੋਂ ਅੰਮ੍ਰਿਤਸਰ, 16 ਦਸੰਬਰ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ। ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਲਈ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਅਰਦਾਸੀਏ ਭਾਈ ਧਰਮ ਸਿੰਘ ਨੇ ਅਰਦਾਸ ਕੀਤੀ। ਅਕਾਲ ਤਖ਼ਤ ’ਤੇ ਅਰਦਾਸ ਕਰਨ ਲਈ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਸਾਹਮਣੇ ਬਣੇ ਪਲਾਜ਼ਾ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਅਮਰਪਾਲ ਸਿੰਘ ਬੋਨੀ ਦੀ ਅਗਵਾਈ ਹੇਠ ਪਾਰਟੀ ਦੇ ਸਮਰਥਕ ਇਕੱਠੇ ਹੋਏ। ਅਕਾਲੀ ਦਲ ਦੀ ਸਥਾਪਨਾ ਲਈ ਅਰਦਾਸ ਕਰਨ ਮਗਰੋਂ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਬਾਦਲ ਪਰਿਵਾਰ ’ਤੇ ਸਿੱਖ ਸਿਧਾਤਾਂ ਦਾ ਘਾਣ ਕਰਨ ਦੇ ਦੋਸ਼ ਲਾਏ। ਇਸ ਮੌਕੇ ਪੜ੍ਹੇ ਗਏ ਮਤੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦੇਣ, ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਤੇ ਬਹਿਬਲ ਕਲਾਂ ਵਿੱਚ ਲਾਠੀਆਂ ਅਤੇ ਗੋਲੀਆਂ ਚਲਾ ਕੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਨ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ। ਮਤੇ ਵਿੱਚ ਇਹ ਵੀ ਕਿਹਾ ਗਿਆ ਕਿ ਬਾਦਲ ਪਰਿਵਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸ੍ਰੀ ਸੇਖਵਾਂ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ, ਜਿਸ ਦੀ ਤਾਈਦ ਡਾ. ਰਤਨ ਸਿੰਘ ਅਜਨਾਲਾ ਤੇ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲਾ ਨੇ ਕੀਤੀ। ਇਸ ਮੌਕੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਜਾਣਬੁੱਝ ਕੇ ਅਨੇਕਾਂ ਗਲਤੀਆਂ ਕੀਤੀਆਂ, ਸਿੱਖ ਸਿਧਾਤਾਂ ਨੂੰ ਢਾਹ ਲਾਈ, ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ 1920 ਦੇ ਸੰਵਿਧਾਨ ਵਾਲੇ ਅਕਾਲੀ ਦਲ ਦੀ ਭਾਵਨਾ ਨੂੰ ਸਾਕਾਰ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪਾਰਟੀ ਦੀ ਮੈਂਬਰਸ਼ਿਪ ਸ਼ੁਰੂ ਕੀਤੀ ਜਾਵੇਗੀ ਅਤੇ ਵਿਸਾਖੀ ਤੱਕ ਪਾਰਟੀ ਦੇ ਮੁਕੰਮਲ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਤੇ ਪਾਰਟੀ ਦੀ ਰਜਿਸਟਰੇਸ਼ਨ ਲਈ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਦੀ ਚੋਣ ਨਹੀਂ ਲੜਨਗੇ। ਬਾਅਦ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਸਮੂਹ ਪੰਥ ਅਤੇ ਪੰਜਾਬੀਆਂ ਦੇ ਹੱਕਾਂ ਤੇ ਹਿੱਤਾਂ ਦੀ ਰਾਖੀ ਕਰੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਵੇਈਂ ਪੂਈਂ, ਕੁਲਦੀਪ ਸਿੰਘ ਤੇੜਾ, ਮਹਿੰਦਰ ਸਿੰਘ ਹੁਸੈਨਪੁਰ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਹਰਬੰਸ ਸਿੰਘ ਮੰਝਪੁਰ, ਸਰਬਜੀਤ ਸਿੰਘ ਸੋਹਲ, ਅਜੀਤ ਸਿੰਘ ਸੇਖਵਾਂ ਅਤੇ ਹੋਰ ਬਹੁਤ ਸਾਰੇ ਆਗੂ ਮੌਜੂਦ ਸਨ।

ਆਗੂਆਂ ਨੂੰ ਸੂਚਨਾ ਕੇਂਦਰ ਅੰਦਰ ਜਾਣ ਤੋਂ ਰੋਕਿਆ

ਅਕਾਲੀ ਦਲ ਦੀ ਸਥਾਪਨਾ ਦੇ ਐਲਾਨ ਤੋਂ ਪਹਿਲਾਂ ਜਥੇਦਾਰ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਡਾ. ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਮਨਮੋਹਨ ਸਿੰਘ ਸਠਿਆਲਾ, ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਕਾਫੀ ਸਮਾਂ ਬੈਠੇ ਰਹੇ। ਅਕਾਲੀ ਦਲ ਦਾ ਐਲਾਨ ਕਰਨ ਮਗਰੋਂ ਉਹ ਸੂਚਨਾ ਕੇਂਦਰ ਵਿੱਚ ਜਾਣ ਲੱਗੇ ਤਾਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਉਨ੍ਹਾਂ ਬਾਹਰ ਪਲਾਜ਼ਾ ਵਿੱਚ ਬੈਠ ਕੇ ਹੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ।

ਨਵਾਂ ਅਕਾਲੀ ਦਲ ਕਾਂਗਰਸ ਦੀ ‘ਬੀ’ ਟੀਮ: ਚੀਮਾ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵੀਂ ਬਣਾਈ ਪਾਰਟੀ ਨੂੰ ਕਾਂਗਰਸ ਦੀ ‘ਬੀ’ ਟੀਮ ਅਤੇ ਬੇਟਿਆਂ ਦੀ ਪਾਰਟੀ ਦਾ ਨਾਂ ਦਿੱਤਾ ਹੈ। ਡਾ. ਚੀਮਾ ਨੇ ਕਿਹਾ ਕਿ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਰਤਨ ਸਿੰਘ ਅਜਨਾਲਾ ਨੇ ਇਹ ਦਰਸਾ ਕੇ ਪਾਪ ਕੀਤਾ ਹੈ ਕਿ ਸੰਗਰਾਂਦ ਦੇ ਪਵਿੱਤਰ ਦਿਹਾੜੇ ਉੱਤੇ ਸ੍ਰੀ ਦਰਬਾਰ ਸਾਹਿਬ ’ਚ ਹਾਜ਼ਰੀ ਭਰਨ ਲਈ ਇਕੱਤਰ ਹੋਏ ਸ਼ਰਧਾਲੂ ਉਨ੍ਹਾਂ ਦੇ ਹਮਾਇਤੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਜ ਐਤਵਾਰ ਹੈ, ਅਜਿਹੇ ਮੌਕਿਆਂ ਉੱਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਆਮਦ ਦੁੱਗਣੀ ਹੋ ਜਾਂਦੀ ਹੈ। ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿੱਚ ਸ਼ਰਧਾਲੂਆਂ ਨੂੰ ਸਮਰਥਕਾਂ ਵਜੋਂ ਵਿਖਾਉਣ ਵਾਲੀਆਂ ਤਸਵੀਰਾਂ ਜਾਰੀ ਕਰਨਾ ਸਾਬਤ ਕਰਦਾ ਹੈ ਕਿ ਇਸ ਜੁੰਡਲੀ ਲਈ ਕੁਝ ਵੀ ਪਵਿੱਤਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਾਗੀ ਆਗੂ ਪਰਿਵਾਰਵਾਦ ਦੀਆਂ ਗੱਲਾਂ ਕਰਦੇ ਸਨ, ਪਰ ਨਵੀਂ ਜਥੇਬੰਦੀ ਵਿਚ ਇਨ੍ਹਾਂ ਨੇ ਸਾਰੇ ਅਹਿਮ ਅਹੁਦੇ ਆਪਣੇ ਬੇਟਿਆਂ ਨੂੰ ਦਿੱਤੇ ਹਨ। ਉਨ੍ਹਾਂ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਉਹ ਮਾਂ-ਪਾਰਟੀ ਵੱਲੋਂ ਦਿੱਤੇ ਮਾਣ-ਸਨਮਾਨ ਨਾਲ ਸਤੁੰਸ਼ਟ ਨਹੀਂ ਸਨ ਤੇ ਆਪਣੇ ਪਰਿਵਾਰਾਂ ਦੇ ਹਿੱਤ ਪੂਰਨ ਵਾਸਤੇ ਅਕਾਲੀ ਦਲ ਨੂੰ ਬਲੈਕਮੇਲ ਕਰ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All