ਬਾਜਵਾ ਨੇ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

ਦਲਬੀਰ ਸੱਖੋਵਾਲੀਆ ਬਟਾਲਾ,12 ਸਤੰਬਰ

ਘਣੀਆ ਕੇ ਬਾਂਗਰ ਸਕੂਲ ਵਿੱਚ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ।

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੀਏ-ਕੇ-ਬਾਂਗਰ, ਕਾਲਾ ਅਫ਼ਗਾਨਾ ਅਤੇ ਪਾਰੋਵਾਲ ਵਿਖੇ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਇਕਲ ਵੰਡੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਸਿੱਖਿਆ ਨੀਤੀ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇਸ ਵਾਰ ਬੋਰਡ ਦੇ ਇਮਤਿਹਾਨਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਰਹੇ ਹਨ, ਜਿਸ ਲਈ ਅਧਿਆਪਕ ਵਰਗ ਵਧਾਈ ਦਾ ਹੱਕਦਾਰ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੇ ਨਾਲ ਸਰਕਾਰੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਉਨ੍ਹਾਂ ਦਾ ਮੁਹਾਂਦਰਾ ਬਦਲਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਟਿਆਲਾ ਵਿੱਚ ਅਤਿ ਆਧੁਨਿਕ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਲੋਕਾਂ ਦੀ ਮੰਗ ’ਤੇ ਉਹ ਕੈਬਨਿਟ ਮੀਟਿੰਗ ਵਿੱਚ ਇਹ ਗੱਲ ਵੀ ਵਿਚਾਰਨਗੇ ਕਿ ਲੜਕੀਆਂ ਲਈ ਸਾਈਕਲ ਸਕੀਮ 9ਵੀਂ ਜਮਾਤ ਤੋਂ ਸ਼ੁਰੂ ਕੀਤੀ ਜਾਵੇ। ਸ੍ਰੀ ਬਾਜਵਾ ਨੇ ਮਾਈ ਭਾਗੋ ਵਿਦਿਆ ਸਕੀਮ ਤਹਿਤ ਘਣੀਏ ਕੇ ਬਾਂਗਰ ਸਕੂਲ ਵਿੱਚ 107 ਸਾਈਕਲ, ਕਾਲਾ ਅਫ਼ਗਾਨਾ ਸਕੂਲ ਵਿੱਚ 36 ਸਾਈਕਲ ਅਤੇ ਪਾਰੋਵਾਲ ਸਕੂਲ ਵਿੱਚ 29 ਸਾਈਕਲ ਵੰਡੇ। ਇਸ ਮੌਕੇ ਤਰਪਾਲ ਸਿੰਘ ਪਾਰੋਵਾਲ, ਕਰਨਲ ਰਵੀ ਸ਼ਰਮਾ, ਪ੍ਰਿੰਸੀਪਲ ਸਤਨਾਮ ਸਿੰਘ ਬਾਠ, ਪ੍ਰਿੰਸੀਪਲ ਦਰਸ਼ਨ ਲਾਲ, ਵਾਈਸ ਪ੍ਰਿੰਸੀਪਲ ਸੁਖਵਿੰਦਰ ਕੌਰ ਬਾਜਵਾ ਹਾਜ਼ਰ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All