ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ

ਪੱਤਰ ਪ੍ਰੇਰਕ ਨਵੀਂ ਦਿੱਲੀ, 19 ਨਵੰਬਰ ਦਿੱਲੀ ਹਾਈ ਕੋਰਟ ਨੇ ਬਾਲਾ ਸਾਹਿਬ ਹਸਪਤਾਲ ਮਾਮਲੇ ਵਿਚ ਦਰਜ ਐੱਫਆਈਆਰ ਦੀ ਜਾਂਚ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਤੋਂ ਵਾਪਸ ਲੈ ਕੇ ਕ੍ਰਾਈਮ ਬਰਾਂਚ ਹਵਾਲੇ ਕਰ ਦਿੱਤੀ ਹੈ ਤੇ ਡੀਸੀਪੀ ਕ੍ਰਾਈਮ ਬਰਾਂਚ ਨੂੰ ਵਿਸਥਾਰਤ ਜਾਂਚ ਕਰ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਹ ਮਾਮਲਾ ਪਰਮਜੀਤ ਸਿੰਘ ਸਰਨਾ ਤੇ ਹੋਰਨਾਂ ਖ਼ਿਲਾਫ਼ ਦਰਜ ਹੈ। ਅਦਾਲਤ ਨੇ ਇਹ ਹੁਕਮ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤੇ ਹਨ। ਸ੍ਰੀ ਭੋਗਲ ਨੇ ਦੱਸਿਆ ਕਿ ਇਸੇ ਕੇਸ ਕਾਰਨ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਗਿਆ ਸੀ। ਆਪਣੀ ਪਟੀਸ਼ਨ ਵਿਚ ਸ਼ਿਕਾਇਤਕਰਤਾ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਅਦਾਲਤ ਨੂੰ ਦੱਸਿਆ ਕਿ ਮਾਮਲਾ ਦਰਜ ਹੋਏ ਨੂੰ ਸੱਤ ਸਾਲ ਬੀਤ ਗਏ ਹਨ ਪਰ ਆਰਥਿਕ ਅਪਰਾਧ ਵਿੰਗ ਦੀ ਪੁਲੀਸ ਨੇ ਨਾ ਤਾਂ ਹਾਲੇ ਤੱਕ ਜਾਂਚ ਮੁਕੰਮਲ ਕੀਤੀ ਹੈ ਤੇ ਨਾ ਹੀ ਚਲਾਨ ਪੇਸ਼ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਵੀ ਨਹੀਂ ਕੀਤੀ ਗਈ। ਅਦਾਲਤ ਨੇ ਜਥੇਦਾਰ ਭੋਗਲ ਦੀਆਂ ਦਲੀਲਾਂ ਸੁਣਨ ਮਗਰੋਂ ਇਸ ਮਾਮਲੇ ਦੀ ਜਾਂਚ ਡੀਸੀਪੀ ਕ੍ਰਾਈਮ ਜੌਹਨ ਟਰਕੀ ਦੇ ਹਵਾਲੇ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ ਵਿਸਥਾਰਤ ਜਾਂਚ ਕਰ ਕੇ ਰਿਪੋਰਟ ਅਦਾਲਤ ਅੱਗੇ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਸ੍ਰੀ ਭੋਗਲ ਨੇ ਕਿਹਾ ਕਿ ਅੱਜ ਤੱਕ ਜੇ ਬਾਲਾ ਸਾਹਿਬ ਹਸਪਤਾਲ ਨਹੀਂ ਬਣ ਸਕਿਆ ਤਾਂ ਇਸ ਦੇ ਕਸੂਰਵਾਰ ਸਿਰਫ਼ ਪਰਮਜੀਤ ਸਿੰਘ ਸਰਨਾ ਹੀ ਹਨ, ਜਿਨ੍ਹਾਂ ਨੇ ਸੰਗਤ ਦੇ ਪੈਸੇ ਨਾਲ ਹਰਬੰਸ ਸਿੰਘ ਦੁਆਰਾ ਤਿਆਰ ਬਾਲਾ ਸਾਹਿਬ ਹਸਪਤਾਲ ਨੂੰ ਖੰਡਰ ਵਿਚ ਤਬਦੀਲ ਕਰ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All