ਬਿਜਲੀ ਦੀ ਸਪਲਾਈ ਘੱਟ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਨਿੱਜੀ ਪੱਤਰ ਪ੍ਰੇਰਕ ਸੁਲਤਾਨਪੁਰ ਲੋਧੀ, 23 ਜੂਨ ਜਿੱਥੇ ਗਰਮੀ ਨੇ ਲੋਕਾਂ ਦਾ  ਕਚੂੰਬਰ ਕੱਢ ਦਿੱਤਾ ਉੱਥੇ ਬਿਜਲੀ ਵਿਭਾਗ ਵੀ ਪਿੱਛੇ ਨਹੀਂ ਰਿਹਾ। ਪੰਜਾਬ ਬਿਜਲੀ ਵਿਭਾਗ ਵੱਲੋਂ ਬਿਜਲੀ ਦੇਣ  ਲਈ ਤੇ ਕੱਟ ਲਾਉਣ ਦਾ ਸਮਾਂ ਨਿਰਧਾਰਤ ਕਰਨ ਤੋਂ ਬਾਅਦ ਵੀ ਪਿੰਡਾਂ ਵਿਚ ਘਰਾਂ ਦੀ ਸਪਲਾਈ ’ਤੇ ਲੰਬੇ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ ਜਿਸ ਕਰਕੇ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਇਸ ਇਲਾਕੇ ਦੇ ਟਿੱਬਾ ਸਬ ਡਵੀਜ਼ਨ ’ਤੇ ਕਿਸਾਨਾਂ ਨੂੰ ਸਿਰਫ 6 ਘੰਟੇ ਲਈ ਸਪਲਾਈ ਦਿੱਤੀ ਜਾਂਦੀ ਹੈ ਅਤੇ ਇਸ ਸਮੇਂ ਵਿਚ ਵੀ  ਕਈ ਵਾਰੀ ਕੋਈ ਨੁਕਸ ਪੈਣ ਕਾਰਨ ਕੱਟ ਲੱਗ ਜਾਂਦਾ ਹੈ। ਇਸ ਤੋਂ ਇਲਾਵਾ ਵੋਲਟੇਜ਼ ਬਹੁਤ ਘੱਟ  ਹੁੰਦੀ ਹੈ ਜਿਸ ਕਰਕੇ ਕੱਦੂ ਨਹੀਂ ਹੁੰਦਾ ਹੈ। ਕਿਸਾਨ ਅਗਲੇ ਦਿਨ ਫਿਰ ਉਸ ਖੇਤ ਵਿਚ ਪਾਣੀ ਲਾਉਂਦੇ ਹਨ। ਬੜੀ ਮੁਸ਼ਕਲ ਨਾਲ ਦੋ ਦਿਨਾਂ ਵਿਚ 4 ਕਨਾਲ ਜ਼ਮੀਨ ’ਤੇ ਝੋਨਾ ਲਗਾਇਆ ਜਾਂਦਾ ਹੈ। ਕਿਸਾਨਾਂ ਨੇ ਦੱਸਿਆ ਕਿ ਹੋਰਨਾਂ ਫੀਡਰਾਂ ’ਤੇ  ਰੋਜ਼ਾਨਾ 8 ਘੰਟੇ ਸਪਲਾਈ ਮਿਲਦੀ ਹੈ। ਉਨ੍ਹਾਂ ਜਦੋਂ ਐਸ.ਡੀ.ਓ. ਟਿੱਬਾ ਪਾਸੋਂ ਇਸ ਦਾ ਕਾਰਨ ਜਾਣਨਾ ਚਾਹਿਆ ਤਾਂ ਐਸ.ਡੀ.ਓ. ਨੇ ਜਵਾਬ ਵਿਚ ਕਿਹਾ ਕਿ ਇਸ ਸਬ ਸਟੇਸ਼ਨ ’ਤੇ ਲੋਡ ਜ਼ਿਆਦਾ ਹੋਣ ਕਰਕੇ ਅਜਿਹਾ ਕਰਨਾ ਉਨ੍ਹਾਂ ਦੀ ਮਜਬੂਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

ਕੇਸ ਸੱਤ ਲੱਖ ਤੋਂ ਪਾਰ, ਕਰੋੜ ਟੈਸਟ ਮੁਕੰਮਲ

* ਲਗਾਤਾਰ ਚੌਥੇ ਦਿਨ 20 ਹਜ਼ਾਰ ਤੋਂ ਵੱਧ ਮਾਮਲੇ * 24 ਘੰਟਿਆਂ ਦੌਰਾਨ ...