ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦੇਹਾਂਤ

ਪਟਨਾ, 19 ਅਗਸਤ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ(82) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਹ ਬੀਤੇ ਲੰਮੇ ਸਮੇਂ ਤੋਂ ਕੈਂਸਰ ਨਾਲ ਪੀੜਤ ਸਨ। ਮੀਡੀਆ ’ਤੇ ਰੋਕ ਲਾਉਣ ਲਈ ਉਹ ‘ਪ੍ਰੈੱਸ ਬਿੱਲ’ ਲਿਆਏ ਸਨ। ਉਨ੍ਹਾਂ ਨੂੰ ਅੱਜ ਸਵੇਰੇ ਦਵਾਰਕਾ ਸਥਿਤ ਘਰ ਵਿੱਚ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਤਿੰਨ ਪੁੱਤਰ ਅਤੇ ਤਿੰਨ ਧੀਆਂ ਹਨ। ਉਨ੍ਹਾਂ ਦਾ ਸਭ ਤੋਂ ਛੋਟਾ ਬੇਟਾ ਨਿਤੀਸ਼ ਮਿਸ਼ਰਾ , ਨਿਤੀਸ਼ ਸਰਕਾਰ ਵਿੱਚ ਮੰਤਰੀ ਹੈ। ਉਨ੍ਹਾਂ ਦਾ ਬੁੱਧਵਾਰ ਨੂੰ ਸੁਪੌਲ ਜ਼ਿਲ੍ਹੇ ਦੇ ਪਿੰਡ ਬਲੂਆ ਬਾਜ਼ਾਰ ਵਿੱਚ ਸਸਕਾਰ ਕੀਤਾ ਜਾਵੇਗਾ। ਉਹ ਤਿੰਨ ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ। ਸੂਬਾ ਸਰਕਾਰ ਨੇ ਉਨ੍ਹਾਂ ਦੀ ਮੌਤ ’ਤੇ ਤਿੰਨ ਦਿਨਾ ਸੂਬਾਈ ਸੋਗ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਹੋਰਨਾਂ ਆਗੂਆਂ ਨੇ ਮਿਸ਼ਰਾ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਬੀਤੇ ਸਾਲ ਮਾੜੀ ਹਾਲਤ ਕਾਰਨ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਜਾਰੀ ਕੀਤਾ ...

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾ...

ਸ਼ਹਿਰ

View All