ਬੀਐੱਐੱਫ ਤੇ ਪੁਲੀਸ ਵੱਲੋਂ ਗਣਤੰਤਰ ਦਿਵਸ ਤਿਆਰੀਆਂ ਸਬੰਧੀ ਮੀਟਿੰਗ

ਮੀਟਿੰਗ ਵਿੱਚ ਹਾਜ਼ਰ ਬੀਐੱਸਐੱਫ ਤੇ ਪੁਲੀਸ ਦੇ ਜਵਾਨ। -ਫੋਟੋ:ਐਨਪੀ ਧਵਨ

ਪੱਤਰ ਪ੍ਰੇਰਕ ਪਠਾਨਕੋਟ, 15 ਜਨਵਰੀ ਗਣਤੰਤਰ ਦਿਵਸ ਅਤੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਅਤੇ ਬੀਐੱਸਐੱਫ ਦੀ ਸਾਂਝੀ ਮੀਟਿੰਗ ਸਰਹੱਦ ਤੇ ਨਿਊ ਟੈਂਟ ਪੋਸਟ ਬੀਐੱਸਐਫ ਬਮਿਆਲ ਵਿੱਚ ਐੱਸਐੱਸਪੀ ਦੀਪਕ ਹਿਲੋਰੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸਰਹੱਦੀ ਇਲਾਕੇ ਵਿੱਚ ਹੋ ਰਹੀ ਡਰੋਨ ਗਤੀਵਿਧੀਆਂ ਅਤੇ ਜ਼ਿਲ੍ਹਾ ਪਠਾਨਕੋਟ ਦੀ ਸੁਰੱਖਿਆ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਐੱਸਐੱਸਪੀ ਦੀਪਕ ਹਿਲੋਰੀ ਨੇ ਬੀਐੱਸਐੱਫ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਕਿਹਾ ਕਿ ਗਣਤੰਤਰਤਾ ਦਿਵਸ ਨੂੰ ਲੈ ਕੇ ਉਹ ਆਪਣੇ ਜਵਾਨਾਂ ਨੂੰ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਸਬੰਧੀ ਹਦਾਇਤਾਂ ਦੇਣ, ਉਥੇ ਹੀ ਉਹ ਵੀ ਪੁਲੀਸ ਜਵਾਨਾਂ ਨੂੰ ਨਾਕੇ ’ਤੇ ਸਖ਼ਤੀ ਕਰਨ ਦੇ ਦਿਸ਼ਾ ਨਿਰਦੇਸ਼ ਦੇਣਗੇ। ਇਸ ਮੌਕੇ ਤੇ ਹਿਮਾਂਸ਼ੂ ਓਡੇਰੀਆ 2 ਆਈਸੀ 121 ਬਟਾਲੀਅਨ ਬੀਐੱਸਐੱਫ, ਰਵਿੰਦਰਾ 2 ਆਈਸੀ 58 ਬਟਾਲੀਅਨ ਬੀਐੱਸਐੱਫ, ਹੇਮਪੁਸ਼ਪ ਸ਼ਰਮਾ ਪੀਪੀਐੱਸ ਕਪਤਾਨ ਪੁਲੀਸ ਆਪ੍ਰੇਸ਼ਨ ਪਠਾਨਕੋਟ, ਕੰਪਨੀ ਕਮਾਂਡਰ ਵੀ ਹਾਜ਼ਰ ਸਨ।

ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਤਰਨ ਤਾਰਨ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਇਥੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਧਿਕਾਰੀ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਪ੍ਰੋਗਰਾਮ ਦੀ 22 ਅਤੇ 23 ਜਨਵਰੀ ਨੂੰ ਰਿਹਰਸਲ ਹੋਵੇਗੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਵਿੱਚ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਅਕਤੀਆਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All