ਬੋਨੀ ਅਜਨਾਲਾ ਅਕਾਲੀ ਦਲ ਵਿਚ ਸ਼ਾਮਲ

ਅਸ਼ੋਕ ਸ਼ਰਮਾ ਅਜਨਾਲਾ, 13 ਫਰਵਰੀ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅੱਜ ਟਕਸਾਲੀ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਸਬੰਧੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਕਿਆਸਅਰਾਈਆਂ ਨੂੰ ਅੱਜ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਾਸਾਂਸੀ ਵਿਚ ਰੱਖੀ ਪਾਰਟੀ ਦੀ ਰੋਸ ਰੈਲੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਅਜਨਾਲਾ ਵਿਚ ਡਾ. ਰਤਨ ਸਿੰਘ ਅਜਨਾਲਾ ਦੇ ਘਰ ਪੁੱਜ ਕੇ ਗੁੱਸੇ-ਗਿਲੇ ਦੂਰ ਕੀਤੇ ਅਤੇ ਪਰਿਵਾਰ ਨੂੰ ਆਪਣੇ ਨਾਲ ਤੋਰ ਲਿਆ। ਸ੍ਰੀ ਬਾਦਲ ਨੇ ਬੋਨੀ ਅਜਨਾਲਾ ਅਤੇ ਡਾ. ਰਤਨ ਸਿੰਘ ਅਜਨਾਲਾ ਨਾਲ ਉਨ੍ਹਾਂ ਦੇ ਘਰ ਵਿਚ ਲਗਭਗ 40 ਮਿੰਟ ਬੰਦ ਕਮਰੇ ਵਿਚ ਗੱਲਬਾਤ ਕਰਕੇ ਸ਼ਿਕਵੇ-ਸ਼ਿਕਾਇਤਾਂ ਦਾ ਹੱਲ ਕੱਢਿਆ। ਬਾਹਰ ਆ ਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਜਨਾਲਾ ਪਰਿਵਾਰ ਨੇ ਇਸ ਹਲਕੇ ਵਿੱਚ ਅਕਾਲੀ ਦਲ ਦੀ ਨੀਂਹ ਰੱਖੀ ਸੀ ਅਤੇ ਜਦੋਂ ਵੀ ਪਾਰਟੀ ਨੂੰ ਕੋਈ ਮੁਸ਼ਕਲ ਆਈ ਹੈ, ਉਦੋਂ ਇਹ ਪਾਰਟੀ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਬੋਨੀ ਅਜਨਾਲਾ ਦੇ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਨਾਲ ਪਾਰਟੀ ਦੀ ਤਾਕਤ ਵਧੇਗੀ। ਇਸ ਮੌਕੇ ਸੁਖਬੀਰ ਬਾਦਲ ਬੋਨੀ ਅਜਨਾਲਾ ਨੂੰ ਆਪਣੀ ਕਾਰ ਵਿਚ ਬਿਠਾ ਕੇ ਰੈਲੀ ਵਾਲੀ ਥਾਂ ਨਾਲ ਲੈ ਗਏ। ਬਾਅਦ ਵਿਚ ਡਾ. ਰਤਨ ਸਿੰਘ ਅਜਨਾਲਾ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਏਨਾ ਹੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੀ ਸਿਹਤ ਬਾਰੇ ਪਤਾ ਲੈਣ ਆਏ ਸਨ। ਇਕ ਸਵਾਲ ਦੇ ਜਵਾਬ ਵਿਚ ਡਾ. ਅਜਨਾਲਾ ਨੇ ਕਿਹਾ ਕਿ ਬੋਨੀ ਅਜਨਾਲਾ ਦੇ ਰੈਲੀ ਵਿਚ ਸੁਖਬੀਰ ਬਾਦਲ ਨਾਲ ਜਾਣ ਬਾਰੇ ਕੇਵਲ ਬੋਨੀ ਹੀ ਦੱਸ ਸਕਦੇ ਹਨ। ਸਿਆਸੀ ਸੂਤਰਾਂ ਅਨੁਸਾਰ ਬੰਦ ਕਮਰਾ ਮੀਟਿੰਗ ਦੌਰਾਨ ਸ੍ਰੀ ਬਾਦਲ ਨੇ ਅਜਨਾਲਾ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਬਣਨ ’ਤੇ ਬੋਨੀ ਅਜਨਾਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All