ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ

ਬ੍ਰਹਮ ਮਹਿੰਦਰਾ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 12 ਸਤੰਬਰ ਇਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਹਾਲਤ ਗੰਭੀਰ ਹੈ। ਉਹ ਆਈਸੀਯੂ ਵਿੱਚ ਵੈਂਟੀਲੇਟਰ ’ਤੇ ਹਨ। ਬੁੱਧਵਾਰ ਨੂੰ ਕੈਬਨਿਟ ਮੰਤਰੀ ਦੀ ਬਾਇਪਾਸ ਸਰਜਰੀ ਅਤੇ ਪੇਟ ਦੀ ਅੰਤੜੀ ਦਾ ਅਪਰੇਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਬਿਹੱਤਰ ਦੱਸੀ ਜਾ ਰਹੀ ਸੀ ਪਰ ਸੂਤਰਾਂ ਮੁਤਾਬਕ ਮੰਤਰੀ ਦੀ ਹਾਲਤ ਵਿੱਚ ਬਹੁਤਾ ਸੁਧਾਰ ਨਹੀਂ ਹੈ। ਮੈਡੀਕਲ ਟੀਮ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਵਾਲੀ ਗੱਲ ਨਹੀਂ ਹੈ। ਅੱਜ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਫੋਰਟਿਸ ਹਸਪਤਾਲ ਦਾ ਦੌਰਾ ਕਰਕੇ ਬ੍ਰਹਮ ਮਹਿੰਦਰਾ ਦੀ ਖ਼ਬਰ-ਸਾਰ ਲਈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All