ਬੱਚਿਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕ ਕੀਲੇ

ਸਹਾਇਕ ਕਮਿਸ਼ਨਰ ਅਨਮਜੋਤ ਕੌਰ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਵੰਡਦੇ ਹੋਏ।

ਮਨਮੋਹਨ ਸਿੰਘ ਅੰਮ੍ਰਿਤਸਰ, 14 ਫ਼ਰਵਰੀ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਨਹਿਰੂ ਯੁਵਾ ਅਤੇ ਖੇਡ ਮੰਤਰਾਲਾ ਨਾਲ 8 ਤੋਂ 14 ਫਰਵਰੀ ਤਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਆਫ ਟੈਕਨਾਲੋਜੀ ਰਣਜੀਤ ਐਵੀਨਿਊ ਵਿੱਚ ਆਦਿਵਾਸੀ ਯੁਵਾ ਅਦਾਨ ਪ੍ਰਦਾਨ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਤੇ ਬੱਚਿਆਂ ਵੱਲੋਂ ਪੁਲਵਾਮਾ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਨਮਜੋਤ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਨਾਲ ਬੱਚਿਆਂ ਨੂੰ ਇਕ ਦੂਜੇ ਸੂਬਿਆਂ ਦੀ ਸੰਸਕ੍ਰਿਤੀ ਤੇ ਸੱਭਿਆਚਾਰ ਦਾ ਗਿਆਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿੱਚ ਲੀਡਰਸ਼ਿਪ ਦੀ ਭਾਵਨਾ ਵੀ ਉਜਾਗਰ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਆਦਿਵਾਸੀ ਯੁਵਾ ਅਦਾਨ ਪ੍ਰਦਾਨ ਸੰਮੇਲਨ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਤੋਂ 220 ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸ਼ਾਮਲ ਹੋਏ ਹਨ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਸਰਟੀਫਿਕੇਟ, ਟ੍ਰਾਫੀਆਂ ਅਤੇ ਨਗਦ ਇਨਾਮ ਦੇ ਕੇ ਸਨਮਾਨਤ ਵੀ ਕੀਤਾ। ਸੰਮੇਲਨ ਨੂੰ ਸੰਬੋਧਨ ਕਰਦਿਆਂ ਡੀਨ ਖਾਲਸਾ ਕਾਲਜ ਡਾ. ਮਹਿੰਦਰੂ ਸੰਗੀਤਾ ਨੇ ਦੱਸਿਆ ਕਿ ਸੰਮੇਲਨ ਦੌਰਾਨ ਬੱਚਿਆਂ ਦੇ ਪੋਸਟਰ ਮੇਕਿੰਗ, ਡਾਂਸ ਅਤੇ ਸੰਗੀਤ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਸ ਮੌਕੇ ਮੈਡਮ ਅਕਾਂਸ਼ਾ ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬਾਹਰੋਂ ਆਏ ਬੱਚਿਆਂ ਨੂੰ ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਤੇ ਵੀ ਲਿਜਾਇਆ ਗਿਆ ਸੀ। ਸੰਮੇਲਨ ਦੇ ਆਖਿਰੀ ਦਿਨ ਛੱਤੀਸਗੜ੍ਹ ਅਤੇ ਝਾਰਖੰਡ ਤੋਂ ਆਏ ਬੱਚਿਆਂ ਨੇ ਆਪੋ-ਆਪਣੇ ਸੱਭਿਆਚਾਰ ਨਾਲ ਸਬੰਧਤ ਡਾਂਸ ਪ੍ਰੋਗਰਾਮ ਵੀ ਪੇਸ਼ ਕੀਤੇ ਅਤੇ ਅੰਮ੍ਰਿਤਸਰ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All