ਬੱਸ ਦੀ ਟੱਕਰ ਨਾਲ ਐੱਨਆਰਆਈ ਵਿਦਿਆਰਥਣ ਹਲਾਕ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 13 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗਡਵਾਸੂ ਸਥਿਤ ਵੈਨਟਰੀ ਕਾਲਜ ’ਚ ਪੜ੍ਹਨ ਵਾਲੀ ਐਨਆਰਆਈ ਵਿਦਿਆਰਥਣ ਨੂੰ ਪਿੱਛੋਂ ਆ ਰਹੀ ਇੱਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਟੱਕਰ ਮਾਰ ਦਿੱਤੀ। ਵੇਰਕਾ ਮਿਲਕ ਪਲਾਂਟ ਦੇ ਕੋਲ ਵੀਰਵਾਰ ਦੀ ਦੁਪਹਿਰ ਨੂੰ ਹੋਏ ਹਾਦਸੇ ’ਚ ਐਨਆਰਆਈ ਵਿਦਿਆਰਥਣ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਂਚ ਤੋਂ ਬਾਅਦ ਪੁਲੀਸ ਨੇ ਗਡਵਾਸੂ ਦੇ ਵੈਨਟਰੀ ਕਾਲਜ ’ਚ ਪੜ੍ਹਨ ਵਾਲੀ ਮੀਨੂੰ ਸ਼ਰਮਾ ਦੀ ਲਾਸ਼ ਪੋਸਟਮਾਰਟਮ ਦੇ ਲਈ ਭੇਜ ਦਿੱਤਾ। ਪੁਲੀਸ ਨੇ ਬੱਸ ਡਰਾਈਵਰ ਮੁੱਲਾਂਪੁਰ ਦੇ ਪਿੰਡ ਚਚਰਾਰੀ ਵਾਸੀ ਸਰਬਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬੱਸ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲੀਸ ਮੀਨੂ ਦੇ ਪਰਿਵਾਰ ਵਾਲਿਆਂ ਦੀ ਕੈਨੇਡਾ ਤੋਂ ਆਉਣ ਦੀ ਉਡੀਕ ਕਰ ਰਹੀ ਹੈ। ਵੈਨਟਰੀ ਸਾਈਡ ਦੇ ਵਿਗਿਆਨਿਕ ਰਹੇ ਅਰਵਿੰਦ ਸ਼ਰਮਾ ਦੀ ਲੜਕੀ ਮੀਨੂ ਮੂਲ ਰੂਪ ’ਚ ਕੈਨੇਡਾ ਦੇ ਸਰੀ ਦੀ ਰਹਿਣ ਵਾਲੀ ਸੀ। ਇੱਥੇ ਉਹ ਗਡਵਾਸੂ ’ਚ ਕਾਲਜ ਆਫ਼ ਵੈਨੇਟਰੀ ਸਾਇੰਸ ’ਚ ਦੂਸਰੇ ਸਾਲ ਦੀ ਪੜ੍ਹਾਈ ਕਰ ਰਹੀ ਸੀ। ਵੀਰਵਾਰ ਦੀ ਸਵੇਰੇ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਵੇਰਕਾ ਮਿਲਕ ਪਲਾਂਟ ਦੇ ਵੱਲ ਕਾਲਜ ’ਚ ਕਲਾਸ ਅਟੈਂਡ ਕਰਨ ਲਈ ਜਾ ਰਹੀ ਸੀ। ਇਸੇ ਦੌਰਾਨ ਜਦੋਂ ਉਹ ਨਹਿਰ ਦੇ ਕੋਲ ਪੁੱਜੀ ਤਾਂ ਇੱਕ ਕਾਰ ਉਸਦੇ ਅੱਗੇ ਨਿਕਲ ਗਈ। ਜਿਸ ਤੋਂ ਬਾਅਦ ਮੀਨੂ ਦੀ ਐਕਟਿਵਾ ਬੇਕਾਬੂ ਹੋ ਗਈ। ਜਦੋਂ ਤੱਕ ਉਹ ਐਕਟਿਵਾ ਸੰਭਾਲਦੀ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਸੜਕ ’ਤੇ ਜਾ ਡਿੱਗੀ ਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਉਸਨੂੰ ਇਲਾਜ ਲਈ ਦੀਪਕ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮੁਲਜ਼ਮ ਡਰਾਈਵਰ ਨੂੰ ਕਾਬੂ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਭੂਮੀ ਪੂਜਨ: ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਦਾ ਪੱਤਰ

ਰਾਮ ਮੰਦਰ ਦੇ ਨਿਰਮਾਣ ਲਈ ਪੰਜ ਸਰੋਵਰਾਂ ਦਾ ਜਲ ਲੈ ਕੇ ਜਾਵਾਂਗੇ: ਸੰਦੀਪ...