ਬੱਸ ਨਾਲ ਮੋਟਰਸਾਈਕਲ ਦੀ ਟੱਕਰ; ਪਤੀ-ਪਤਨੀ ਹਲਾਕ

(ਸੱਜੇ) ਚੀਮਾ ਖੁੱਡੀ ਨੇੜੇ ਹਾਦਸੇ ’ਚ ਮਾਰੇ ਗਏ ਪਤੀ ਪਤਨੀ ਦੀ ਫਾਈਲ ਫੋਟੋ ਅਤੇ (ਖੱਬੇ) ਬਿਆਸ ਪਿੰਡ ਨੇੜੇ ਬੱਸ ਨਾਲ ਹੋਈ ਟੱਕਰ ’ਚ ਨੁਕਸਾਨੀ ਕਾਰ।

ਗੁਰਭੇਜ ਸਿੰਘ ਰਾਣਾ ਸ੍ਰੀ ਹਰਗੋਬਿੰਦਪੁਰ,13 ਫਰਵਰੀ ਸ੍ਰੀ ਹਰਗੋਬਿੰਦਪੁਰ ਤੋਂ ਬਟਾਲਾ ਰੋਡ ਦੇ ਪਿੰਡ ਚੀਮਾ ਖੁੱਡੀ ਦੇ ਨਜ਼ਦੀਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਵਾਸੀ ਚੀਮਾ ਖੁੱਡੀ ਆਪਣੀ ਪਤਨੀ ਮਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ ਤਾਂ ਅਚਾਨਕ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸ੍ਰੀ ਹਰਗੋਬਿੰਦਪੁਰ ਦੇ ਥਾਣਾ ਮੁਖੀ ਬਲਕਾਰ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਮ੍ਰਿਤਕ ਪਤੀ ਪਤਨੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਥਾਣਾ ਮੁਖੀ ਬਲਕਾਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਬੱਸ ਦਾ ਡਰਾਈਵਰ ਤੇ ਕੰਡਕਟਰ ਦੋਵੇਂ ਮੌਕੇ ਤੋਂ ਫ਼ਰਾਰ ਹੋ ਗਏ ਹਨ ਜਿਨ੍ਹਾਂ ਵਿਰੁੱਧ ਸ੍ਰੀ ਹਰਗੋਬਿੰਦਪੁਰ ਥਾਣੇ ’ਚ ਕੇਸ ਦਰਜ ਕੀਤਾ ਗਿਆ ਹੈ। ਆਦਮਪੁਰ ਦੋਆਬਾ (ਹਤਿੰਦਰ ਮਹਿਤਾ) ਬੀਤੀ ਦੇਰ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਸਥਿੱਤ ਬਿਆਸ ਪਿੰਡ ਦੇ ਨੇੜੇ ਸਵਾਰੀਆਂ ਨਾਲ ਭਰੀ ਹੋਈ ਇਕ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਵਿਚ 4 ਸਵਾਰੀਆਂ ਜ਼ਖ਼ਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਮਾਤਾ ਵੈਸ਼ਨੋ ਦੇਵੀ ਤੋਂ ਦਿੱਲੀ ਵਾਪਸ ਜਾ ਰਹੀ ਬੱਸ (ਯੂਪੀ 17 ਟੀ 2020) ਦੀ ਟੱਕਰ ਇੱਕ ਕਾਰ ਦੇ ਨਾਲ ਹੋ ਗਈ ਜਦੋਂ ਜਲੰਧਰ ਵੱਲ ਤੋਂ ਕਾਰ (ਪੀਬੀ 11 ਸੀ ਕਊ 8811) ਜਿਸ ਦਾ ਅਚਾਨਕ ਟਾਇਰ ਫਟ ਗਿਆ ਅਤੇ ਕਾਰ ਡਿਵਾਈਡਰ ਨੂੰ ਪਾਰ ਕਰਦੇ ਹੋਏ ਬੱਸ ਨਾਲ ਟਕਰਾ ਗਈ। ਕਾਰ ਵਿੱਚ ਸਵਾਰ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਦੀ ਪਛਾਣ ਕਾਰ ਚਾਲਕ ਬਲਜੀਤ ਸਿੰਘ ਵਾਸੀ ਬਟਾਲਾ ਗੁਰਦਾਸਪੁਰ ਉਸ ਦੇ ਸਾਥੀ ਨਰਿੰਦਰ ਸਿੰਘ ਅਤੇ ਗੁਰਜੰਟ ਸਿੰਘ ਦੋਵੇਂ ਵਾਸੀ ਬੋਪਾਰਾਏ ਬਟਾਲਾ ਵਜੋਂ ਹੋਈ ਹੈ ਜਿਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ, ਵੈਸ਼ਨੋ ਦੇਵੀ ਜੰਮੂ ਤੋਂ ਆ ਰਹੀ ਬੱਸ ਵਿੱਚ ਸਵਾਰ 45 ਸ਼ਰਧਾਲੂਆਂ ਵਿੱਚੋਂ ਇੱਕ ਔਰਤ ਸਵਾਰੀ ਸ਼ਿਵਾਨੀ ਜ਼ਖ਼ਮੀ ਹੋਈ ਹੈ ਜਿਸ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਚੌਕੀ ਅਲਾਵਲਪੁਰ ਤੋਂ ਮੌਕੇ ’ਤੇ ਪਹੁੰਚੇ ਏਐੱਸਆਈ ਰਾਮ ਕਿਸ਼ਨ ਅਤੇ ਪੁਲੀਸ ਕਰਮਚਾਰੀਆਂ ਵੱਲੋਂ ਵਾਹਨਾਂ ਨੂੰ ਸੜਕ ਤੋਂ ਹਟਾਇਆ ਅਤੇ ਆਵਾਜਾਈ ਨੂੰ ਬਹਾਲ ਕਰਵਾਇਆ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All