ਭਾਜਪਾ ਆਗੂ ਬਿਰੇਂਦਰ ਸਿੰਘ ਵਲੋਂ ਰਾਜ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ, 21 ਜਨਵਰੀ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਬਿਰੇਂਦਰ ਸਿੰਘ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਰਕਾਰੀ ਬਿਆਨ ਅਨੁਸਾਰ ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਮਨਜ਼ੂਰ ਕਰ ਲਿਆ ਹੈ। ਸਿੰਘ ਨੇ ਅਸਤੀਫ਼ਾ ਆਪਣੇ ਪੁੱਤਰ ਬਰਜੇਂਦਰ ਸਿੰਘ ਦੇ ਹਿਸਾਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਮਗਰੋਂ ਦਿੱਤਾ ਹੈ। ਉਂਜ ਉਨ੍ਹਾਂ ਦਾ ਕਾਰਜਕਾਰ 1 ਅਗਸਤ, 2022 ਨੂੰ ਖ਼ਤਮ ਹੋਣਾ ਸੀ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All