ਭਾਰਤੀ ਡਰਾਈਵਿੰਗ ਲਾਇਸੈਂਸਾਂ ’ਤੇ ਵਿਵਾਦ

ਗੁਰਚਰਨ ਸਿੰਘ ਕਾਹਲੋਂ ਸਿਡਨੀ, 21 ਸਤੰਬਰ ਭਾਰਤ ਤੋਂ ਜਾਰੀ ਹੋਏ ਡਰਾਈਵਿੰਗ ਲਾਇਸੈਂਸ ਆਸਟਰੇਲੀਆ ’ਚ ਵਿਵਾਦਾਂ ’ਚ ਘਿਰ ਗਏ ਹਨ। ਇੱਥੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਅਤੇ ਸੜਕ ਹਾਦਸਿਆਂ ਮਗਰੋਂ ਭਾਰਤੀ ਲਾਇਸੈਂਸ ਧਾਰਕਾਂ ਬਾਰੇ ਕਈ ਤਰ੍ਹਾਂ ਦੇ ਖ਼ਦਸ਼ੇ ਪ੍ਰਗਟਾਏ ਗਏ ਹਨ। ਪੁਲੀਸ ਜਾਂਚ ’ਚ ਕਈ ਲਾਇਸੈਂਸ ਫ਼ਰਜ਼ੀ ਨਿਕਲੇ ਹਨ। ਭਾਰਤੀ ਦੂਤਾਵਾਸ ਵਿਚ ਸੈਂਕੜੇ ਅਰਜ਼ੀਆਂ ਡਰਾਈਵਿੰਗ ਲਾਇਸੈਂਸਾਂ ਦੀ ਪੜਤਾਲ ਲਈ ਪੁੱਜੀਆਂ ਹਨ। ਹਾਲ ਹੀ ਵਿਚ ਭਾਰਤੀ ਡਰਾਈਵਿੰਗ ਲਾਇਸੈਂਸ ਧਾਰਕ ਹਰਜਿੰਦਰ ਸਿੰਘ (22) ਦੀ ਕਾਰ ਨਾਲ ਹੋਏ ਹਾਦਸੇ ਵਿਚ ਇਕ ਆਸਟਰੇਲਿਆਈ ਜੋੜੇ ਦੀ ਮੌਤ ਹੋ ਗਈ ਸੀ। ਤਾਜ਼ਾ ਘਟਨਾ ਵਿਚ ਰਜਵਾਨ ਸਿੰਘ ਸੇਖੋਂ ਵੱਲੋਂ 203 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਕਾਰ ਭਜਾਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੋਵੇਂ ਨੌਜਵਾਨ ਆਸਟਰੇਲੀਆ ਪੜ੍ਹਾਈ ਦੇ ਵੀਜ਼ੇ ’ਤੇ ਆਏ ਹਨ। ਹਰਜਿੰਦਰ ਨੂੰ ਪੁਲੀਸ ਨੇ ਅਦਾਲਤ ’ਚ ਪੇਸ਼ ਕੀਤਾ ਤੇ ਅਦਾਲਤ ਨੇ ਜ਼ਮਾਨਤ ਰੱਦ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ। ਸੇਖੋਂ ਨੂੰ ਇਸ ਤੋਂ ਪਹਿਲੋਂ ਮਾੜਾ ਡਰਾਈਵਿੰਗ ਰਿਕਾਰਡ ਹੋਣ ’ਤੇ ਜੁਰਮਾਨਾ ਲੱਗ ਚੁੱਕਾ ਹੈ। ਹੁਣ ਮੁੜ ਸਜ਼ਾ ਵਜੋਂ ਜੁਰਮਾਨਾ ਕੀਤਾ ਗਿਆ ਹੈ ਤੇ ਲਾਇਸੈਂਸ ਦੇ 11 ਅੰਕ ਕੱਟੇ ਗਏ ਹਨ। ਸੜਕੀ ਆਵਾਜਾਈ ਦੇ ਬੁਲਾਰੇ ਨੇ ਕਿਹਾ ਕਿ ਹਾਦਸਿਆਂ ਦੀ ਸਮੀਖ਼ਿਆ ਤੋਂ ਪਤਾ ਲੱਗਾ ਹੈ ਕਿ ਵਿਦੇਸ਼ੀਆਂ ਨੂੰ ਸੜਕੀ ਨਿਯਮਾਂ ਦਾ ਪੂਰਾ ਗਿਆਨ ਨਹੀਂ ਹੈ। ਕਰੀਬ 22,545 ਵਿਦੇਸ਼ੀ ਡਰਾਈਵਿੰਗ ਲਾਇਸੈਂਸ ਧਾਰਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਬਾਰੇ ਨੋਟਿਸ ਜਾਰੀ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All