ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ

ਨਵੀਂ ਦਿੱਲੀ, 12 ਦਸੰਬਰ ਭਾਰਤ ਅਤੇ ਅਮਰੀਕਾ ਵਿਚਾਲੇ ਦੂਜੀ 2+2 ਗੱਲਬਾਤ 18 ਦਸੰਬਰ ਨੂੰ ਵਾਸ਼ਿੰਗਟਨ ਵਿੱਚ ਹੋਵੇਗੀ। ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਰਣਨੀਤਕ ਸਬੰਧਾਂ ਬਾਰੇ ਗੱਲਬਾਤ ਕੀਤੀ ਜਾਵੇਗੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਭਾਰਤ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਕਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਹਿੱਸਾ ਲੈਣਗੇ। ਦੂਜੇ ਪਾਸੇ ਗੁਹਾਟੀ ’ਚ 15 ਤੋਂ 17 ਦਸੰਬਰ ਤੱਕ ਹੋਣ ਵਾਲੇ ਭਾਰਤ-ਜਾਪਾਨ ਸੰਮੇਲਨ ਬਾਰੇ ਉਨ੍ਹਾਂ ਵੱਲੋਂ ਕੋਈ ਨਵੀਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All