ਭਾਰਤ-ਚੀਨ ਸਰਹੱਦੀ ਮਾਮਲੇ ’ਚ ਸਭ ਨੂੰ ਭਰੋਸੇ ’ਚ ਲਵੇ ਸਰਕਾਰ: ਕਾਂਗਰਸ

ਨਵੀਂ ਦਿੱਲੀ, 1 ਜੂਨ ਕਾਂਗਰਸ ਨੇ ਭਾਰਤ-ਚੀਨ ਸਰਹੱਦ ’ਤੇ ਵਧੇ ਤਣਾਅ ’ਤੇ ਚਿੰਤਾ ਜ਼ਾਹਿਰ ਕਰਦਿਆਂ ਅੱਜ ਕਿਹਾ ਕਿ ਸਰਹੱਦ ’ਤੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਅਤੇ ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਦੀ ਰਾਖੀ ਲਈ ਨਾਗਰਿਕਾਂ ਤੇ ਸਿਆਸੀ ਪਾਰਟੀਆਂ ਨੂੰ ਭਰੋਸੇ ’ਚ ਲਿਆ ਜਾਣਾ ਚਾਹੀਦਾ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਲੱਦਾਖ ਦੇ ਕੁਝ ਇਲਾਕਿਆਂ ’ਚ ਚੀਨੀ ਫੌਜੀਆਂ ਦੀ ਕਥਿਤ ਘੁਸਪੈਠ ਨਾਲ ਜੁੜੀਆਂ ਖ਼ਬਰਾਂ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਇਸ ਮਾਮਲੇ ’ਚ ਮੋਦੀ ਸਰਕਾਰ ਚੁੱਪ ਕਿਉਂ ਬੈਠੀ ਹੈ। ਉਨ੍ਹਾਂ ਕਿਹਾ, ‘ਭਾਰਤ ਦੀ ਸੁਰੱਖਿਆ ਤੇ ਖੇਤਰੀ ਅਖੰਡਤਾ ਨਾਲ ਕੋਈ ਸਮਝੌਤਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਪਰ ਭਾਰਤ ਚੀਨ ਸਰਹੱਦ ’ਤੇ ਸਥਿਤੀ ਨੂੰ ਲੈ ਕੇ ਜੋ ਖ਼ਬਰਾਂ ਆ ਰਹੀਆਂ ਹਨ ਉਹ ਫਿਕਰਮੰਦ ਕਰਨ ਵਾਲੀਆਂ ਹਨ।’ ਉਨ੍ਹਾਂ ਕਿਹਾ ਕਿ ਚੀਨੀ ਫੌਜ ਵੱਲੋਂ ਲੱਦਾਖ ਤੇ ਸਿੱਕਮ ’ਚ ਤਿੰਨ ਥਾਵਾਂ ’ਤੇ ਭਾਰਤੀ ਇਲਾਕੇ ’ਚ ਘੁਸਪੈਠ ਦੀਆਂ ਖ਼ਬਰਾਂ ਸੁਰਖੀਆਂ ਬਣੀਆਂ ਹੋਈਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All