ਭਾਰਤ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਸਥਿਰ ਅਤੇ ਕਾਬੂ ਹੇਠ: ਚੀਨ

ਪੇਈਚਿੰਗ, 1 ਜੂਨ ਚੀਨ ਨੇ ਅੱਜ ਕਿਹਾ ਕਿ ਭਾਰਤ ਨਾਲ ਲੱਗਦੀ ਸਰਹੱਦ ’ਤੇ ਸਥਿਤੀ ਸਥਿਰ ਅਤੇ ਕਾਬੂ ਹੇਠ ਹੈ ਅਤੇ ਗੱਲਬਾਤ ਰਾਹੀਂ ਮਸਲਿਆਂ ਦੇ ਹੱਲ ਲਈ ਦੋਨਾਂ ਮੁਲਕਾਂ ਕੋਲ ਚੰਗੇ ਸੰਪਰਕ ਸਾਧਨ ਹਨ। ਦੋਵਾਂ ਮੁਲਕਾਂ ਦੀਆਂ ਫੌਜਾਂ ਵਿਚਾਲੇ ਅਸਲ ਕੰਟਰੋਲ ਰੇਖਾ ’ਤੇ ਜਾਰੀ ਵਿਰੋਧ ਦੇ ਵਿਚਾਲੇ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਾਨ ਦੀ ਇਹ ਟਿੱਪਣੀ ਆਈ ਹੈ। ਝਾਓ ਨੇ ਕਿਹਾ, ‘‘ ਚੀਨ ਦੋਨਾਂ ਮੁਲਕਾਂ ਦੇ ਆਗੂਆਂ ਵਿਚਾਲੇ ਬਣੀ ਸਰਬਸੰਮਤੀ ਦੀ ਪਾਲਣਾ ਕਰਦਾ ਹੈ। ਸਾਡੇ ਕੋਲ ਕਈ ਸਾਧਨ ਹਨ ਅਤੇ ਉਮੀਦ ਕਰਦੇ ਹਾਂ ਕਿ ਅਸੀਂ ਗੱਲਬਾਤ ਰਾਹੀਂ ਸਬੰਧਤ ਮਸਲੇ ਦਾ ਹੱਲ ਕੱਢ ਸਕਦੇ ਹਾਂ। ’’ ਉਨ੍ਹਾਂ ਇਹ ਗੱਲ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਟਿੱਪਣੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਹੀ। ਭਾਰਤ ਨੇ ਕਿਹਾ ਸੀ ਕਿ ਸੀਮਾ ਵਿਵਾਦ ਨੂੰ ਸੁਲਝਾਉਣ ਲਈ ਉਹ ਚੀਨ ਨਾਲ ਗੱਲਬਾਤ ਕਰ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All