ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

ਥਿੰਫੂ, 18 ਅਗਸਤ

ਭੂਟਾਨ ਦੇ ਥਿੰਫੂ ’ਚ ਵਿਰੋਧੀ ਧਿਰ ਦੇ ਆਗੂ ਪੇਮਾ ਜਿਮਾਤਸ਼ੋ ਨਾਲ ਬੈਠਕ ਸਮੇਂ ਮੁਲਾਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਹਿਮਾਲਿਆ ਪਰਬਤਮਾਲਾ ਨਾਲ ਘਿਰੇ ਇਸ ਦੇਸ਼ ਨੂੰ ਉਚਾਈਆਂ ਵੱਲ ਲਿਜਾਣ ਲਈ ਪ੍ਰੇਰਿਆ। ਭਾਰਤੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਅੱਗੇ ਕਈ ਚੁਣੌਤੀਆਂ ਹਨ। ਹਰ ਚੁਣੌਤੀ ਤੋਂ ਪਾਰ ਪਾਉਣ ਲਈ ਨੌਜਵਾਨਾਂ ਨੂੰ ਨਵੇਂ ਢੰਗ-ਤਰੀਕੇ ਇਜਾਦ ਕਰਨ ਦੀ ਲੋੜ ਹੈ ਤੇ ਅਜਿਹਾ ਕਰਨ ਸਮੇਂ ਉਹ ਖ਼ੁਦ ਨੂੰ ਕਿਸੇ ਹੱਦ ’ਚ ਨਾ ਬੰਨ੍ਹਣ। ਇਸ ਮੌਕੇ ਭੂਟਾਨ ਦੇ ਪ੍ਰਧਾਨ ਮੰਤਰੀ ਲੌਟੇ ਸ਼ੇਰਿੰਗ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਕੌਮੀ ਨਾਲੇਜ ਨੈੱਟਵਰਕ ਦਾ ਭੂਟਾਨ ਦੇ ‘ਡਰੱਕਆਰਈਐੱਨ’ ਨਾਲ ਰਾਬਤਾ ਹੈ। ਇਸ ਰਾਹੀਂ ’ਵਰਸਿਟੀਆਂ, ਖੋਜ ਸੰਸਥਾਵਾਂ, ਲਾਇਬਰੇਰੀਆਂ, ਸਿਹਤ ਤੇ ਖੇਤੀ ਸੈਕਟਰ ਜੁੜਿਆ ਹੋਇਆ ਹੈ। ਚੰਦਰਯਾਨ-2 ਦਾ ਜ਼ਿਕਰ ਕਰਦਿਆਂ ਮੋਦੀ ਨੇ ਕਿਹਾ ਕਿ ਭੂਟਾਨ ਨਾਲ ਪੁਲਾੜ ਖੇਤਰ ਵਿਚ ਭਾਰਤ ਸਹਿਯੋਗ ਕਰ ਰਿਹਾ ਹੈ ਤੇ ਭੂਟਾਨ ਦਾ ਜਲਦੀ ਹੀ ਆਪਣਾ ਸੈਟੇਲਾਈਟ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ਬੁੱਧ ਦੀਆਂ ਸਿੱਖਿਆਵਾਂ ਤੇ ਇਨ੍ਹਾਂ ਦੀ ਅਹਿਮੀਅਤ ਬਾਰੇ ਵੀ ਗੱਲ ਕੀਤੀ। ਸ੍ਰੀ ਮੋਦੀ ਨੇ ਇਸੇ ਦੌਰਾਨ ਭੂਟਾਨ ਵਿਚ ਵਿਰੋਧੀ ਧਿਰ ਦੇ ਆਗੂ ਪੇਮਾ ਗਿਆਮਸ਼ੋ ਨਾਲ ਵੀ ਮੁਲਾਕਾਤ ਕੀਤੀ। -ਪੀਟੀਆਈ

ਭੂਟਾਨ ਦਾ ‘ਗਰੌਸ ਨੈਸ਼ਨਲ ਹੈਪੀਨੈੱਸ’ ਪੂਰੀ ਦੁਨੀਆ ਲਈ ਮਿਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭੂਟਾਨ ਨੇ ‘ਖੁਸ਼ੀ’ ਦਾ ਮਹੱਤਵ ਸਮਝਿਆ ਹੈ। ਉਨ੍ਹਾਂ ਕਿਹਾ ਕਿ ਭੂਟਾਨ ਆਪਣੇ ‘ਜੀਐਨਐੱਚ’ (ਗਰੌਸ ਨੈਸ਼ਨਲ ਹੈਪੀਨੈੱਸ)- ਖ਼ੁਸ਼ੀ ਮਾਪਣ ਦੇ ਸਿਧਾਂਤ ਕਰ ਕੇ ਪੂਰੀ ਦੁਨੀਆ ਲਈ ਮਿਸਾਲ ਬਣ ਗਿਆ ਹੈ। ਇਸ ਤੋਂ ਇਲਾਵਾ ਭਾਈਚਾਰਾ ਤੇ ਸੰਵੇਦਨਸ਼ੀਲਤਾ ਵੀ ਇਸ ਮੁਲਕ ਦੀ ਪਹਿਚਾਣ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All