ਮਜੀਠੀਆ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਬਿਕਰਮ ਸਿੰਘ ਮਜੀਠੀਆ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ।

ਦਲਵੀਰ ਸੱਖੋਵਾਲੀਆ ਬਟਾਲਾ, 12 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਬਟਾਲਾ ਪਟਾਕਾ ਫੈਕਟਰੀ ਧਮਾਕੇ ਵਿੱਚ ਪੀੜਤ ਪਰਿਵਰਾਂ ਨਾਲ ਦੁੱਖ ਸਾਂਝਾ ਕਰਨ ਆਏ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 25- 25 ਲੱਖ ਰੁਪਏ ਅਤੇ ਇੱਕ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਮਾਮਲਾ ਦੀ ਜਾਂਚ ਹਾਈ ਕੋਰਟ ਦੇ ਕਿਸੇ ਸੇਵਾਮੁਕਤ ਜੱਜ ਤੋਂ ਕਰਵਾਏ ਜਾਣ ਦੀ ਮੰਗ ਕੀਤੀ ਅਤੇ ਦੱਸਿਆ ਕਿਮ ਇਹ ਧਮਾਕਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਇਸ ਘਟਨਾ ਵਿੱਚ ਮਾਰੇ ਗਏ ਗ਼ਰੀਬ ਪਰਿਵਾਰਾਂ ਦੇ ਲੋਕਾਂ ਲਈ ਭੋਗ ਦਾ ਸਾਰਾ ਖ਼ਰਚ ਪਾਰਟੀ ਵੱਲੋਂ ਚੁੱਕੇ ਜਾਣ ਦੀ ਗੱਲ ਵੀ ਆਖੀ। ਇਸ ਮੌਕੇ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਸ੍ਰੀ ਮਜੀਠੀਆ ਨੂੰ ਵਾਪਰੇ ਘਟਨਾਕ੍ਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ, ਰਾਜਨਬੀਰ ਸਿੰਘ ਘੁਮਾਣ, ਐਸਜੀਪੀਸੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਹਾਜ਼ਰ ਸਨ। ਸ੍ਰੀ ਮਜੀਠੀਆ ਨੇ ਪਹਿਲਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All