ਮਨਪ੍ਰੀਤ ਨੇ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾਇਆ

ਵਿਕਾਸ ਕੰਮ ਦਾ ਟੱਕ ਲਗਾਉਣ ਤੋਂ ਬਾਅਦ ਮੂੰਹ ਮਿੱਠਾ ਕਰਵਾਉਂਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ ਬਠਿੰਡਾ, 13 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਵਿਚ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹ ਕੰਮ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੇ ਸਨ। ਸਭ ਤੋਂ ਪਹਿਲਾਂ ਉਨ੍ਹਾਂ ਪਰਸਰਾਮ ਨਗਰ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਟੱਕ ਲਗਾ ਸ਼ੁਰੂ ਕਰਵਾਇਆ। ਇਸ ਤੋਂ ਬਾਅਦ ਵਿੱਤ ਮੰਤਰੀ ਨੇ ਜੂਝਾਰ ਸਿੰਘ ਨਗਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਗਲੀ ਨੰਬਰ 7 ਤੇ ਆਦਰਸ਼ ਨਗਰ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਾਅਦ ਉਨ੍ਹਾਂ ਆਪਣੇ ਬਠਿੰਡਾ ਦਫ਼ਤਰ ਵਿਚ ਬੈਠ ਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਬਹੁਤੀਆਂ ਦਾ ਮੌਕੇ ’ਤੇ ਹੀ ਹੱਲ ਕੀਤਾ। ਸਰਕਾਰੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਅਮਰਤ ਯੋਜਨਾ ਤਹਿਤ 47 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਲਈ ਸਾਢੇ ਅੱਠ ਕਰੋੜ ਰੁਪਏ ਖ਼ਰਚੇ ਜਾਣਗੇ ਤਾਂ ਜੋ ਹਰ ਘਰ ਤਕ ਪਾਣੀ ਪਹੁੰਚਾਇਆ ਜਾ ਸਕੇ। ਸ਼ਹਿਰ ਅੰਦਰ ਸੀਵਰੇਜ ਦੇ ਰਹਿੰਦੇ ਕੰਮਾਂ ਲਈ ਇਸੇ ਯੋਜਨਾ ਤਹਿਤ 38.50 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਦੱਸਿਆ ਕਿ ਉਕਤ ਗਰਾਂਟ ਨਾਲ ਸੀਵਰੇਜ ਤੇ ਵਾਟਰ ਸਪਲਾਈ ਦੇ ਰਹਿੰਦੇ ਕੰਮ ਪੂਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਹਰ ਮੁਹੱਲੇ ਦੀਆਂ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ। ਅੱਜ ਉਨ੍ਹਾਂ ਤਿੰਨ ਕਰੋੜ ਦੀ ਲਾਗਤ ਨਾਲ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All