ਮਨਮੋਹਨ ਸਿੰਘ ਨਿਰਵਿਰੋਧ ਰਾਜ ਸਭਾ ਦੇ ਮੈਂਬਰ ਬਣੇ

ਜੈਪੁਰ, 19 ਅਗਸਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਰਾਜਸਥਾਨ ਤੋਂ ਨਿਰਵਿਰੋਧ ਰਾਜ ਸਭਾ ਮੈਂਬਰ ਚੁਣੇ ਗਏ। ਨਾਮਜ਼ਦਗੀ ਵਾਪਸ ਲੈਣ ਦਾ ਅੱਜ ਸਮਾਂ ਸਮਾਪਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ। ਕਾਂਗਰਸ ਨੇ ਆਪਣੇ ਉਮੀਦਵਾਰ ਵਜੋਂ ਡਾ. ਮਨਮੋਹਨ ਸਿੰਘ ਨੂੰ ਉਮੀਦਵਾਰ ਬਣਾਇਆ ਸੀ ਜਦਕਿ ਭਾਜਪਾ ਨੇ ਇਸ ਸੀਟ ਤੋਂ ਕਿਸੇ ਵੀ ਉਮੀਦਵਾਰ ਨੂੰ ਨਹੀਂ ਉਤਾਰਿਆ ਸੀ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ੍ਰੀ ਸਿੰਘ ਨੂੰ ਰਾਜ ਸਭਾ ਮੈਂਬਰ ਬਣਨ ’ਤੇ ਵਧਾਈ ਦਿੱਤੀ। ਦੱਸਣਯੋਗ ਹੈ ਕਿ ਰਾਜ ਸਭਾ ਦੇ ਸੰਸਦ ਮੈਂਬਰ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਸੀ। ਸਾਬਕਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦਾ ਪੁੱਤਰ ਨੀਰਜ ਸ਼ੇਖਰ ਵੀ ਅੱਜ ਨਿਰਵਿਰੋਧ ਰਾਜ ਸਭਾ ਮੈਂਬਰ ਚੁਣਿਆ ਗਿਆ। ਉਸ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ 14 ਅਗਸਤ ਨੂੰ ਉਤਰ ਪ੍ਰਦੇਸ਼ ਤੋਂ ਨਾਮਜ਼ਦਗੀ ਭਰੀ ਸੀ। ਨੀਰਜ ਸ਼ੇਖਰ ਨੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਹਾਜ਼ਰੀ ਵਿਚ ਕਾਗਜ਼ ਦਾਖਲ ਕੀਤੇ ਸਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All