ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ

ਮੁੰਬਈ, 19 ਨਵੰਬਰ ਮਹਾਰਾਸ਼ਟਰ ’ਚ ਸਰਕਾਰ ਗਠਨ ਬਾਰੇ ਬਣੇ ਭੇਤ ਦਰਮਿਆਨ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਗਲੇ ਹਫ਼ਤੇ ਸੂਬੇ ਵਿਚ ਸਰਕਾਰ ਬਣ ਸਕਦੀ ਹੈ। ਸੂਤਰਾਂ ਮੁਤਾਬਕ ਕਾਂਗਰਸ, ਐੱਨਸੀਪੀ ਤੇ ਸ਼ਿਵ ਸੈਨਾ ਵਿਚਾਲੇ ਘੱਟੋ-ਘੱਟ ਸਾਂਝੇ ਪ੍ਰੋਗਰਾਮ ਬਾਰੇ ਸਹਿਮਤੀ ਬਣ ਗਈ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਪਹਿਲੀ ਵਾਰੀ ਸ਼ਿਵ ਸੈਨਾ ਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਨੂੰ ਸਪੀਕਰ ਦਾ ਅਹੁਦਾ ਮਿਲ ਸਕਦਾ ਹੈ। ਮੰਤਰੀਆਂ ਦੀ ਚੋਣ ਬਾਰੇ ਸੂਚਨਾ ਹੈ ਕਿ ਤਿੰਨਾਂ ਪਾਰਟੀਆਂ ਦੇ ਵਿਧਾਇਕਾਂ ਦੀ ਗਿਣਤੀ ਦੇ ਅਧਾਰ ’ਤੇ ਮੰਤਰੀਆਂ ਦੀ ਚੋਣ ਕੀਤੀ ਜਾਵੇਗੀ। ਨਵੀਂ ਸਰਕਾਰ ਕਿਸਾਨਾਂ ਦੇ ਏਜੰਡੇ ਨੂੰ ਲਾਗੂ ਕਰੇਗੀ। ਮਹਾਰਾਸ਼ਟਰ ’ਚ ਸ਼ਿਵ ਸੈਨਾ, ਕਾਂਗਰਸ ਤੇ ਐੱਨਸੀਪੀ ਵਿਚਾਲੇ ਵਧੀਆਂ ਨਜ਼ਦੀਕੀਆਂ ਦੀ ਮਿਸਾਲ ਨਗਰ ਨਿਗਮ ਦੀਆਂ ਚੋਣਾਂ ’ਚ ਵੀ ਦੇਖਣ ਨੂੰ ਮਿਲੀ ਜਦ ਕਾਂਗਰਸ ਤੇ ਐੱਨਸੀਪੀ ਨੇ ਮੁੰਬਈ ਤੇ ਠਾਣੇ ’ਚ ਆਪਣੇ ਉਮੀਦਵਾਰ ਨਹੀਂ ਉਤਾਰੇ। ਇਸ ਨਾਲ ਸ਼ਿਵ ਸੈਨਾ ਦੇ ਉਮੀਦਵਾਰ ਦੋਵਾਂ ਥਾਵਾਂ ’ਤੇ ਜਿੱਤ ਗਏ। ਕਾਂਗਰਸੀ ਆਗੂਆਂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਵੀ ਕੀਤੀ ਹੈ। ਸ਼ਿਵ ਸੈਨਾ ਨੇ ਐੱਨਡੀਏ ਤੋਂ ਬਾਹਰ ਕਰਨ ’ਤੇ ਭਾਜਪਾ ਉਤੇ ਨਿਸ਼ਾਨਾ ਸਾਧਿਆ ਹੈ। ਸ਼ਿਵ ਸੈਨਾ ਨੇ ਆਪਣੇ ਅਖ਼ਬਾਰ ‘ਸਾਮਨਾ’ ਦੇ ਸੰਪਾਦਕੀ ਵਿਚ ਭਾਜਪਾ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕਿਸ ਆਧਾਰ ’ਤੇ, ਕਿਹਦੀ ਇਜਾਜ਼ਤ ਨਾਲ ਐੱਨਡੀਏ ਵਿਚ ਸ਼ਿਵ ਸੈਨਾ ਦੇ ਨਾ ਹੋਣ ਦਾ ਐਲਾਨ ਕੀਤਾ ਗਿਆ ਹੈ। ਅੱਗੇ ਲਿਖਿਆ ਗਿਆ ਹੈ ‘ਸਾਨੂੰ ਐੱਨਡੀਏ ਵਿਚੋਂ ਕੱਢਣ ਵਾਲੇ ਤੁਸੀਂ ਕੌਣ?’ ਐਲਾਨ ਕਰਨ ਵਾਲੇ ਨੂੰ ਐੱਨਡੀਏ ਦੇ ‘ਕਰਮ-ਧਰਮ’ ਦਾ ਨਹੀਂ ਪਤਾ। ਐੱਨਡੀਏ ਦੇ ਜਨਮ ’ਚ ਸ਼ਿਵ ਸੈਨਾ ਦੀ ਵੱਡੀ ਭੂਮਿਕਾ ਹੈ। ਜਦ ਕੋਈ ਵੀ ਭਾਜਪਾ ਨਾਲ ਨਹੀਂ ਖੜ੍ਹ ਰਿਹਾ ਸੀ ਤਾਂ ਸ਼ਿਵ ਸੈਨਾ ਨੇ ਸਾਥ ਦਿੱਤਾ। ਸੰਪਾਦਕੀ ’ਚ ਲਿਖਿਆ ਗਿਆ ਹੈ ਕਿ ਅੱਜ ਐਲਾਨ ਕਰਨ ਵਾਲਿਆਂ ਨੇ ਅਜੇ ਉਦੋਂ ਜਨਮ ਵੀ ਨਹੀਂ ਲਿਆ ਹੋਵੇਗਾ ਜਦ ਐੱਨਡੀਏ ਦੀ ਨੀਂਹ ਰੱਖੀ ਗਈ ਸੀ। ਸੈਨਾ ਨੇ ਸਵਾਲ ਕੀਤਾ ਕਿ ਫ਼ੈਸਲਾ ਲੈਣ ਤੋਂ ਪਹਿਲਾਂ ਢੁੱਕਵੀਂ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ ਤੇ ਨਾ ਹੀ ਕਾਰਨ ਦੱਸੋ ਨੋਟਿਸ ਜਾਰੀ ਹੋਇਆ। -ਏਜੰਸੀਆਂ

ਭਾਗਵਤ ਵੱਲੋਂ ਮਹਾਰਾਸ਼ਟਰ ਦੀ ਸਥਿਤੀ ’ਤੇ ਅਸਿੱਧੀ ਟਿੱਪਣੀ ਨਾਗਪੁਰ: ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਬਾਰੇ ਭਾਜਪਾ ਤੇ ਸ਼ਿਵ ਸੈਨਾ ਵਿਚਾਲੇ ਚੱਲ ਰਹੇ ਝਗੜੇ ਦੌਰਾਨ ਹੁਣ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਨਸੀਹਤ ਦਿੰਦਿਆਂ ਟਿੱਪਣੀ ਕੀਤੀ ਹੈ। ਭਾਗਵਤ ਨੇ ਕਿਹਾ ‘ਸੁਆਰਥ ਮਾੜੀ ਚੀਜ਼ ਹੈ, ਆਪਸ ’ਚ ਲੜਨ ਨਾਲ ਦੋਵਾਂ ਧਿਰਾਂ ਦਾ ਨੁਕਸਾਨ ਹੁੰਦਾ ਹੈ, ਸੁਆਰਥ ਨੂੰ ਬਹੁਤ ਘੱਟ ਲੋਕ ਹੀ ਛੱਡ ਸਕੇ ਹਨ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All