ਮਾਂ-ਧੀ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਪਾਲ ਸਿੰਘ ਨੌਲੀ ਜਲੰਧਰ, 17 ਅਗਸਤ ਇੱਥੇ ਸੋਢਲ ਫਾਟਕ ਨੇੜੇ ਇਕ ਔਰਤ ਨੇ ਆਪਣੀ 13 ਸਾਲਾ ਧੀ ਨੂੰ ਨਾਲ ਲੈ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਹਾਦਸਾ ਸਵੇਰੇ 9 ਵਜੇ ਦੇ ਕਰੀਬ ਵਾਪਰਿਆ। ਮ੍ਰਿਤਕਾ ਦੀ ਪਛਾਣ ਰਾਜਬਾਲਾ (44) ਤੇ ਉਸ ਦੀ ਧੀ ਹਰਸ਼ਿਤਾ ਕੁਮਾਰੀ ਵਾਸੀ ਸੰਤੋਸ਼ੀ ਨਗਰ ਵਜੋਂ ਹੋਈ ਹੈ। ਪੁਲੀਸ ਮੁਤਾਬਕ ਰਾਜਬਾਲਾ ਤੇ ਉਸ ਦੀ ਧੀ ਨੇ ਅੰਮ੍ਰਿਤਸਰ ਤੋਂ ਹਰਿਦੁਆਰ ਜਾ ਰਹੀ ਰੇਲਗੱਡੀ ਅੱਗੇ ਛਾਲ ਮਾਰੀ ਹੈ। ਜੀਆਰਪੀ ਦੇ ਥਾਣੇਦਾਰ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਰਾਜਬਾਲਾ ਦਾ ਪਰਿਵਾਰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹੁਣ ਉਹ ਆਪਣੇ ਪਤੀ ਤੇ 16 ਸਾਲਾ ਪੁੱਤਰ ਨਾਲ ਇੱਥੇ ਸੰਤੋਸ਼ੀ ਨਗਰ ਵਿਚ ਰਹਿ ਰਹੀ ਸੀ। ਮ੍ਰਿਤਕਾ ਦੇ ਪਿਤਾ ਸ਼ੇਰ ਸਿੰਘ ਨੇ ਦੱਸਿਆ ਕਿ ਰਾਜਬਾਲਾ ਪਿਛਲੇ ਦੋ ਸਾਲਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਸੰਤੋਸ਼ੀ ਨਗਰ ਵਿਚ ਕਰੀਬ 20 ਸਾਲਾਂ ਤੋਂ ਰਹਿ ਰਹੇ ਹਨ। ਪੁਲੀਸ ਨੂੰ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ ਤੇ ਨਾ ਹੀ ਅਜਿਹਾ ਕਦਮ ਚੁੱਕਣ ਬਾਰੇ ਕਿਸੇ ਕਾਰਨ ਦਾ ਪਤਾ ਲੱਗ ਸਕਿਆ ਹੈ। ਰਾਜਬਾਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਲੜਕੀ ਦੇ ਸਿਰ ਵਿੱਚ ਸੱਟ ਲੱਗੀ ਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All