ਮਾਮਲਾ ਗੜਬੜ ਹੈ: ਨਹਿਰਾਂ ਸੁੱਕੀਆਂ ਤੇ ਹੁਕਮ ਵਸੂਲੀ ਦੇ

ਫ਼ਾਜ਼ਿਲਕਾ ਵਿੱਚ ਲੰਮੇ ਸਮੇਂ ਤੋਂ ਬੰਦ ਨਹਿਰ।

ਪਰਮਜੀਤ ਸਿੰਘ ਫਾਜ਼ਿਲਕਾ, 13 ਫਰਵਰੀ ਨਹਿਰੀ ਵਿਭਾਗ ਵੱਲੋਂ ਕਿਸਾਨਾਂ ਤੋਂ ਪ੍ਰਤੀ ਏਕੜ 50 ਰੁਪਏ ਨਹਿਰੀ ਪਾਣੀ ਦੇਣ ਬਦਲੇ ਮਾਲੀਆ (ਮਾਮਲਾ) ਉਗਰਾਉਣ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨਹਿਰੀ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪਟਵਾਰੀਆਂ ਰਾਹੀਂ ਨੰਬਰਦਾਰਾਂ ਨੂੰ ਪਿੰਡ ’ਚ ਹੋਕਾ ਦੇਣ ਅਤੇ ਨਹਿਰੀ ਪਾਣੀ ਮਾਮਲਾ ਵਸੂਲਣ ਲਈ ਹਦਾਇਤ ਕੀਤੀ ਗਈ ਹੈ। ਪਿੰਡ ਲਮੋਚੜ ਖੁਰਦ ਦੇ ਨੰਬਰਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨਹਿਰੀ ਪਟਵਾਰੀ ਵੱਲੋਂ ਇਹ ਸੂਚਨਾ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸੂਚਿਤ ਕਰਨ ਲਈ ਹੋਕਾ ਲਾਉਣ ਕਿ ਉਹ ਨਹਿਰੀ ਪਾਣੀ ਲਾਉਣ ਬਦਲੇ ਸਰਕਾਰ ਨੂੰ ਮਾਲੀਆ ਮਾਮਲਾ ਜਮ੍ਹਾਂ ਕਰਵਾਉਣ। ਕਣਕ ਦੀ ਫਸਲ ਨੂੰ ਪਾਣੀ ਲਾਉਣ ਲਈ ਨਹਿਰੀ ਵਿਭਾਗ ਵੱਲੋਂ ਲੰਬੇ ਸਮੇਂ ਤੋਂ ਪਾਣੀ ਨਹੀਂ ਛੱਡਿਆ ਗਿਆ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਹੁਣ ਕਣਕ ਦੀ ਫ਼ਸਲ ਨੂੰ ਨਹਿਰੀ ਪਾਣੀ ਦੀ ਸਖ਼ਤ ਜ਼ਰੂਰਤ ਹੈ ਪਰ ਹੁਣ ਨਹਿਰੀਬੰਦੀ ਚੱਲ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਹਾ ਕਿ ਮਾਮਲਾ ਨਹੀਂ ਦਿੱਤਾ ਜਾਵੇਗਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕਪੱਖੀ ਨੇ ਆਖਿਆ ਕਿ ਕਈ ਮਹੀਨਿਆਂ ਤੋਂ ਨਹਿਰਾਂ ਬੰਦ ਹਨ ਪਰ ਸਰਕਾਰ ਕਿਸਾਨਾਂ ਤੋਂ ਨਹਿਰੀ ਮਾਮਲਾ ਲੈਣ ਲਈ ਪਿੰਡਾਂ ਵਿੱਚ ਹੋਕੇ ਦਿਵਾ ਰਹੀ ਹੈ।

ਕਿਸਾਨਾਂ ਤੋਂ ਹਰ ਸਾਲ ਮਾਮਲਾ ਲੈਂਦਾ ਹੈ ਵਿਭਾਗ: ਪਟਵਾਰੀ ਨਹਿਰੀ ਪਟਵਾਰੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਹਿਰੀ ਵਿਭਾਗ ਹਰ ਸਾਲ ਕਿਸਾਨਾਂ ਤੋਂ ਮਾਮਲਾ ਲੈਂਦਾ ਹੈ। ਕਿਸਾਨਾਂ ਤੋਂ ਪ੍ਰਤੀ ਏਕੜ ਪੰਜਾਹ ਰੁਪਏ ਮਾਮਲਾ ਲਿਆ ਜਾਵੇਗਾ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਝੋਨੇ ਦੇ ਸੀਜ਼ਨ ਮੌਕੇ ਜਦੋਂ ਪਾਣੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ ਤਾਂ ਨਹਿਰੀ ਪਾਣੀ ਪੂਰਾ ਪਾਣੀ ਨਹੀਂ ਛੱਡਿਆ ਜਾਂਦਾ ਜਾਂ ਖ਼ਾਸ ਲੋਕਾਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ ਤਾਂ ਉਨ੍ਹਾਂ ਕਿਹਾ ਕਿ ਸਾਲ ਵਿੱਚ ਛੇ ਮਹੀਨੇ ਨਹਿਰੀ ਪਾਣੀ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All