ਮਾਲ ਰੋਡ ’ਤੇ ਖੌਰੂ ਪਾਉਣ ਵਾਲੇ ਪੰਜ ਨਾਮਜ਼ਦ,ਦੋ ਗ੍ਰਿਫ਼ਤਾਰ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 3 ਦਸੰਬਰ ਸਥਾਨਕ ਮਾਲ ਰੋਡ ਵਿਖੇ ਇਕ ਪਰਿਵਾਰ ਦੀ ਮਾਰ ਕੁਟਾਈ ਕਰਨ ਅਤੇ ਉਨ੍ਹਾਂ ਦੀ ਕਾਰ ਦੀ ਭੰਨ ਤੋੜ ਕਰਕੇ ਖੌਰੂ ਪਾਉਣ ਦੇ ਮਾਮਲੇ ਵਿਚ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਜਦੋਂਕਿ ਇਸ ਮਾਮਲੇ ਵਿਚ ਹੁਣ ਪੰਜ ਨੂੰ ਨਾਮਜ਼ਦ ਕੀਤਾ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਸਿਵਲ ਲਾਈਨ ਵਿਚ ਆਈਪੀਸੀ ਦੀ ਧਾਰਾ 307, 323, 341, 355, 382, 427, 148, 149 ਅਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੰਜ ਵਿਅਕਤੀਆਂ ਨੂੰ ਨਾਮਜ਼ਦ ਕੀਤਾ, ਜਿਨ੍ਹਾਂ ਦੀ ਸ਼ਨਾਖਤ ਰਾਜਬੀਰ ਸਿੰਘ ਉਰਫ ਆਂਸ਼ੁਲ, ਸਰਬਜੀਤ ਸਿੰਘ, ਜਤਿੰਦਰ ਸਿੰਘ ਉਰਫ ਬਿੱਲੂ ਸਾਰੇ ਵਾਸੀ ਜੋਸ਼ੀ ਕਲੋਨੀ, ਦੀਪਕ ਪਾਲ ਕੈਨੇਡੀ ਐਵੀਨਿਊ, ਸਤਿੰਦਰਪਾਲ ਸਿੰਘ ਕਸ਼ਮੀਰ ਐਵੀਨਿਊ ਵਜੋਂ ਹੋਈ ਹੈ। ਇਨ੍ਹਾਂ ਵਿਚੋਂ ਦੋ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਤਾ ਡਾ. ਸਵਿਤਾ ਨੇ ਦਸਿਆ ਕਿ ਉਹ ਆਪਣੇ ਪਤੀ ਅਤੇ ਸੱਸ ਨਾਲ ਐਤਵਾਰ ਸ਼ਾਮ ਨੂੰ ਮਾਲ ਰੋਡ ਇਕ ਰੈਸਟੋਰੈਂਟ ਵਿਚ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਦੇ ਅੱਗੇ ਕਿਸੇ ਹੋਰ ਨੇ ਕਾਰ ਖੜੀ ਕਰ ਦਿੱਤੀ ਸੀ, ਜਿਸ ਨੂੰ ਵਾਪਸੀ ਵੇਲੇ ਅੱਗੋਂ ਹਟਾਉਣ ਵਾਸਤੇ ਉਸ ਦੇ ਪਤੀ ਨੇ ਦੋ ਤਿੰਨ ਵਾਰ ਹੌਰਨ ਦਿੱਤਾ ਅਤੇ ਕਾਰ ਸਵਾਰਾਂ ਨੂੰ ਵੀ ਕਾਰ ਅੱਗੋਂ ਹਟਾਉਣ ਦੀ ਅਪੀਲ ਕੀਤੀ। ਇਸ ਦੌਰਾਨ ਕਾਰ ਸਵਾਰ ਨੌਜਵਾਨਾਂ ਨੇ ਇਸ ਮਾਮਲੇ ਨੂੰ ਲੈ ਕੇ ਤਕਰਾਰ ਸ਼ੁਰੂ ਕਰ ਦਿੱਤੀ ।ਇਨ੍ਹਾਂ ਨੌਜਵਾਨਾਂ ਨੇ ਨਾ ਸਿਰਫ ਉਸ ਦੇ ਪਤੀ ਦੀ ਮਾਰ ਕੁਟਾਈ ਕੀਤੀ ਸਗੋਂ ਕਾਰ ਦੀ ਵੀ ਭੰਨ ਤੋੜ ਕੀਤੀ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All