ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ

ਨਿੱਜੀ ਪੱਤਰ ਪ੍ਰੇਰਕ ਸ੍ਰੀ ਮੁਕਤਸਰ ਸਾਹਿਬ, 25 ਅਗਸਤ ਭਾਵੇਂ ਦੁਆਬੇ ਤੇ ਕੰਡੀ ਖੇਤਰ ਦੇ ਕਰੀਬ ਚਾਰ ਸੌ ਪਿੰਡ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਏ ਹੋਏ ਹਨ ਅਤੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੋਈ ਪਰ ਦੂਜੇ ਪਾਸੇ ਮੁਕਤਸਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਜਲਘਰਾਂ ‘ਚ ਪਾਣੀ ਦੀ ਬੰਦੀ ਹੈ। ਧਰਤੀ ਹੇਠਲਾ ਪਾਣੀ ਪੀਣ ਦੇ ਯੋਗ ਨਹੀਂ। ਲੋਕ ਪਿਛਲੇ ਦੋ ਹਫਤਿਆਂ ਤੋਂ ਮੁੱਲ ਦਾ ਪਾਣੀ ਪੀ ਰਹੇ ਹਨ। ਨਹਿਰਾਂ, ਕੱਸੀਆਂ ਤੇ ਰਜਬਾਹੇ ਸੁੱਕੇ ਪਏ ਹਨ। ਲੋਕਾਂ ਦੀ ਮੰਗ ਹੈ ਕਿ ਜਲ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇ। ਇਸ ਸਬੰਧੀ ਸਿੰਜਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਪਾਣੀ ਦੀ ਸਪਲਾਈ ਦੋ ਦਿਨਾਂ ਵਿਚ ਬਹਾਲ ਹੋ ਜਾਵੇਗੀ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਹਰੀਕੇ ਤੋਂ ਉਪਰ ਪਾਣੀ ਦਰਿਆ ਦੇ ਕਿਨਾਰਿਆਂ ਤੋਂ ਬਾਹਰ ਆ ਕੇ ਨੁਕਸਾਨ ਕਰ ਰਿਹਾ ਸੀ। ਇਸ ਲਈ ਹਰੀਕੇ ਤੋਂ ਸਤਲੁਜ ਵਿਚ ਅੱਗੇ ਪਾਣੀ ਛੱਡ ਦਿੱਤਾ ਗਿਆਸ। ਹੋਰ 24 ਤੋਂ 36 ਘੰਟਿਆਂ ਵਿਚ ਸਤਲੁਜ ਦੇ ਹੜ੍ਹ ਨਿਯੰਤਰਨ ਵਿਚ ਹੋਣ ਤੋਂ ਬਾਅਦ ਹਰੀਕੇ ਤੋਂ ਨਿਕਲਦੀਆਂ ਨਹਿਰਾਂ ਜੋ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਚ ਸਿੰਜਾਈ ਲਈ ਪਾਣੀ ਭੇਜਦੀਆਂ ਹਨ, ਵਿੱਚ ਪਾਣੀ ਛੱਡ ਦਿੱਤਾ ਜਾਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All