ਮੁਸਲਿਮ ਭਾਈਚਾਰੇ ਨੇ ਅਕਾਲ ਤਖ਼ਤ ਤੋਂ ਸਹਿਯੋਗ ਮੰਗਿਆ

ਧਾਰਮਿਕ ਪੱਧਰ ’ਤੇ ਸਿੱਖਾਂ ਨੂੰ ਨੁਮਾਇੰਦਗੀ ਲਈ ਕਿਹਾ; ਜਥੇਦਾਰ ਵੱਲੋਂ ਸਹਿਯੋਗ ਦਾ ਭਰੋਸਾ

ਅੰਮ੍ਰਿਤਸਰ ਵਿੱਚ ਵੀਰਵਾਰ ਨੂੰ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਆਏ ਮੁਸਲਿਮ ਭਾਈਚਾਰੇ ਦੇ ਲੋਕ। -ਫੋਟੋ: ਸੁਨੀਲ ਕੁਮਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 13 ਫਰਵਰੀ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦਾ ਵਿਰੋਧ ਕਰ ਰਹੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨੇ ਅੱਜ ਇਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿਚ ਧਾਰਮਿਕ ਮੰਚ ਤੋਂ ਨੁਮਾਇੰਦਗੀ ਲਈ ਉਨ੍ਹਾਂ ਦਾ ਸਹਿਯੋਗ ਮੰਗਿਆ ਹੈ। ਜਥੇਦਾਰ ਨੇ ਮੁਸਲਿਮ ਭਾਈਚਾਰੇ ਨੂੰ ਸਿੱਖ ਕੌਮ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਮੁਸਲਿਮ ਭਾਈਚਾਰੇ ਦੇ ਇਹ ਨੁਮਾਇੰਦੇ ਦਿੱਲੀ, ਬੰਗਲੁਰੂ, ਬੀਜਾਪੁਰ ਅਤੇ ਹੋਰ ਥਾਵਾਂ ਤੋਂ ਆਏ ਸਨ। ਜਮਾਇਤੇ ਇਸਲਾਮੀ ਹਿੰਦ ਜਥੇਬੰਦੀ ਦੇ ਮੀਤ ਪ੍ਰਧਾਨ ਇੰਜਨੀਅਰ ਮੁਹੰਮਦ ਸਲੀਮ, ਮੁਜਤਬਾ ਫਾਰੂਕ ਅਤੇ ਹੋਰਨਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਦਿੱਲੀ ਅਤੇ ਹੋਰ ਥਾਵਾਂ ’ਤੇ ਸੀਏਏ ਦਾ ਵਿਰੋਧ ਕੀਤਾ ਜਾ ਰਿਹਾ ਹੈ। ‘ਇਸ ’ਚ ਸਿੱਖ ਭਾਈਚਾਰੇ ਤੋਂ ਵੀ ਸਮਰਥਨ ਮਿਲਿਆ ਹੈ। ਇਸੇ ਲਈ ਅਸੀਂ ਸਿੱਖ ਕੌਮ ਦੇ ਸਰਵਉਚ ਅਸਥਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਲਈ ਆਏ ਹਾਂ ਅਤੇ ਉਨ੍ਹਾਂ ਨੂੰ ਧਾਰਮਿਕ ਪੱਧਰ ’ਤੇ ਇਸ ਮਾਮਲੇ ਵਿਚ ਸਹਿਯੋਗ ਦੇਣ ਦੀ ਮੰਗ ਕੀਤੀ ਹੈ।’ ਇਸ ਤੋਂ ਪਹਿਲਾਂ ਅਹਿਮਦਗੜ੍ਹ ਤੋਂ ਮੁਸਲਿਮ ਭਾਈਚਾਰੇ ਦਾ ਵਫ਼ਦ ਜਥੇਦਾਰ ਨੂੰ ਮਿਲਣ ਲਈ ਆਇਆ ਸੀ ਅਤੇ ਉਨ੍ਹਾਂ ਵੀ ਇਸ ਮਾਮਲੇ ਵਿਚ ਸੇਧ ਦੇਣ ਦੀ ਮੰਗ ਕੀਤੀ ਸੀ। ਇਸ ਸਬੰਧੀ ਗੱਲ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖ ਕੌਮ ਆਪਣੇ ਸਿਧਾਂਤ ’ਤੇ ਖੜ੍ਹੀ ਹੈ ਜਿਸ ਤਹਿਤ ਉਨ੍ਹਾਂ ਹਮੇਸ਼ਾ ਹੀ ਮਜ਼ਲੂਮਾਂ ਦਾ ਸਾਥ ਦਿੱਤਾ ਹੈ। ਹੁਣ ਵੀ ਮੁਸਲਿਮ ਭਾਈਚਾਰੇ ਨਾਲ ਹੋ ਰਹੇ ਵਿਤਕਰੇ ਦੇ ਵਿਰੋਧ ਵਿਚ ਸਿੱਖਾਂ ਨੇ ‘ਹਾਅ ਦਾ ਨਾਅਰਾ’ ਮਾਰਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਉਹ ਹੋਰਨਾਂ ਧਰਮਾਂ ਦੇ ਪ੍ਰਤੀਨਿਧਾਂ ਨੂੰ ਵੀ ਮਿਲਣ ਅਤੇ ਇਸ ਮਾਮਲੇ ਵਿਚ ਇਕ ਸਾਂਝਾ ਧਾਰਮਿਕ ਮੰਚ ਬਣਾਇਆ ਜਾਵੇ, ਜਿਥੇ ਇਸ ਮੁੱਦੇ ਨੂੰ ਰੱਖਿਆ ਜਾਵੇ ਤੇ ਵਿਚਾਰਿਆ ਜਾਵੇ ਤਾਂ ਜੋ ਦੇਸ਼ ਵਿਚ ਸ਼ਾਂਤੀ ਦਾ ਮਾਹੌਲ ਕਾਇਮ ਹੋ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਬਣੇ ਸਹਿਮ ਦੇ ਮਾਹੌਲ ਨੂੰ ਖ਼ਤਮ ਕਰਨ ਦੇ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਉਨ੍ਹਾਂ ਦੇ ਨਾਲ ਹਨ ਅਤੇ ਨਾਲ ਹੀ ਰਹਿਣਗੇ। ਪਿਛਲੇ ਦਿਨੀਂ ਮੁਸਲਿਮ ਭਾਈਚਾਰੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਨਮਾਜ਼ ਅਦਾ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਇਥੇ ਬੰਦਗੀ ਕੀਤੀ ਹੈ ਅਤੇ ਬੰਦਗੀ ’ਤੇ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All