ਮੁਸਲਿਮ ਭਾਈਚਾਰੇ ਵੱਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ

ਪੱਤਰਪ੍ਰੇਰਕ ਹੁਸ਼ਿਆਰਪੁਰ, 8 ਅਪਰੈਲ ਅਵਿਨਾਸ਼ ਰਾਏ ਖੰਨਾ ਨੂੰ ਰਾਜ ਸਭਾ ਮੈਂਬਰ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸਮਗਾਮ ਕਰਵਾਇਆ ਗਿਆ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਮੁਹੰਮਦ ਰਫੀ ਮਲਿਕ ਨੇ ਕਿਹਾ ਕਿ ਸ੍ਰੀ ਖੰਨਾ ਦਾ ਰਾਜਨੀਤਕ ਸਫਰ ਧਰਮ ਨਿਰਪੱਖ ਰਿਹਾ ਹੈ ਅਤੇ ਉਨ੍ਹਾਂ ਨੇ ਹਰੇਕ ਧਰਮ ਦਾ ਬਰਾਬਰ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਸ੍ਰੀ ਖੰਨਾ ਦੇ ਨਾਲ ਖੜ੍ਹਾ ਹੈ। ਮੁਸਲਿਮ ਗੁੱਜਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ੇਰ ਅਲੀ ਨੇ ਕਿਹਾ ਕਿ ਸ੍ਰੀ ਖੰਨਾ ਨੇ ਮੁਸਲਿਮ ਸੰਸਥਾਵਾਂ ਦੇ ਵਿਕਾਸ ਵਿਚ ਕਦੀ ਕੋਈ ਕਮੀ ਨਹੀਂ ਰੱਖੀ ਅਤੇ ਹਮੇਸ਼ਾ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ।  ਸਮਾਗਮ ਦੌਰਾਨ ਸ੍ਰੀ ਖੰਨਾ ਨੇ ਕਿਹਾ ਕਿ ਭਵਿੱਖ ਵਿਚ ਵੀ ਉਹ ਮੁਸਲਿਮ ਭਾਈਚਾਰੇ ਨੂੰ ਸਹਿਯੋਗ ਦਿੰਦੇ ਰਹਿਣਗੇ। ਉਨ੍ਹਾਂ ਸਮਾਜਿਕ ਵਿਕਾਸ ਲਈ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। ਬਾਦ ਵਿਚ ਈਦਗਾਹ ਕਮੇਟੀ ਦੇ ਸਮੂਹ ਅਹੁਦੇਦਾਰਾਂ ਨੇ ਸ੍ਰੀ ਖੰਨਾ ਅਤੇ ਉਨ੍ਹਾਂ ਨਾਲ ਆਏ ਸੰਜੀਵ ਤਲਵਾੜ ਨੂੰ ਸਨਮਾਨਿਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਵਜ਼ੀਫ਼ਾ ਫੰਡ ਨਾ ਮਿਲਣ ਕਾਰਨ ਐੱਸਸੀ ਵਿਦਿਆਰਥੀਆਂ ਦਾ ਭਵਿੱਖ ਹਨੇਰਾ

ਸੂਬਾ ਸਰਕਾਰ ਨੇ ਕੇਂਦਰੀ ਸਕੀਮ ਹੇਠ ਵਜ਼ੀਫ਼ੇ ਦੀ ਰਕਮ ਜਾਰੀ ਨਹੀਂ ਕੀਤੀ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਸ਼ਹਿਰ

View All