ਮੁੱਖ ਮੰਤਰੀ ਦੀ ਫੇਰੀ ਨਾਲ ਲੋਕਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ

ਪਾਲ ਸਿੰਘ ਨੌਲੀ/ਦੇਸ ਰਾਜ ਸੁਲਤਾਨਪੁਰ ਲੋਧੀ, 10 ਸਤੰਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਦੌਰਾਨ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਜਦੋਂ ਮੁੱਖ ਮੰਤਰੀ ਦੇ ਕਾਫਲੇ ਦੇ ਲੰਘਣ ਤੋਂ ਪਹਿਲਾਂ ਟ੍ਰੈਫਿਕ ਜਾਮ ਕਰ ਦਿੱਤੀ ਗਈ। ਅਤਿ ਦੀ ਗਰਮੀ ਹੋਣ ਕਾਰਨ ਦੋਪਹੀਆ ਵਾਹਨਾਂ ਵਾਲਿਆਂ ਨੂੰ ਸੜਕਾਂ ’ਤੇ ਲੰਮਾ ਸਮਾਂ ਪੁਲੀਸ ਵਾਲਿਆਂ ਨੇ ਰੋਕੀ ਰੱਖਿਆ। ਇਸ ਦੌਰਾਨ ਔਰਤਾਂ ਤੇ ਬੱਚਿਆਂ ਨੂੰ ਵੱਧ ਪ੍ਰੇਸ਼ਾਨੀ ਝੱਲਣੀ ਪਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਇਥੇ ਬਣੇ ਗੁਰੂ ਨਾਨਕ ਸਟੇਡੀਅਮ ਵਿਚ ਉਤਰਿਆ ਸੀ। ਉਦੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀਆਂ ਸੰਗਤਾਂ ਨੂੰ ਵੀ ਪੁਲੀਸ ਨੇ ਰੋਕ ਦਿੱਤਾ ਸੀ। ਮੀਟਿੰਗ ਤੋਂ ਬਾਅਦ ਜਦੋਂ ਪੱਤਰਕਾਰਾਂ ਨਾਲ ਮੁੱਖ ਮੰਤਰੀ ਦੀ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਿੱਟਾ ਰੰਗ ਫੇਰਨ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਅਕਾਲੀ ਦਲ ਇਹ ਸੇਵਾ 1999 ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਮਨਾਈ ਗਈ ਸ਼ਤਾਬਦੀ ਦੌਰਾਨ ਵੀ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਜੇ ਉਹ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਰਲ ਮਿਲ ਕੇ ਮਨਾਉਣ ਦੀ ਲੋੜ ਹੈ। ਪਾਰਟੀ ਪੱਧਰ ਤੋਂ ਉਠ ਕੇ ਹੀ ਸਾਰਿਆਂ ਨੂੰ ਇਕਜੁੱਟ ਹੋ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨ੍ਹਣ ਲਈ ਸਰਗਰਮ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੋਂ ਇਲਾਵਾ ਇਸ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਨੇ ਅਗਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਚੇਤਾਵਨੀ ਦਿੱਤੀ ਕਿ ਜੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿ ਗਏ ਤਾਂ ਪੰਜਾਬ ਮਾਰੂਥਲ ਵਿੱਚ ਤਬਦੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਬੇਸ਼ਕੀਮਤੀ ਕੁਦਰਤੀ ਵਸੀਲੀਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਆਪਣਾ ਸਹਿਯੋਗ ਦੇਵੇ ਕਿਉਂ ਜੋ ਇਹ ਕੁਦਰਤੀ ਸੋਮੇ ਮਨੁੱਖਤਾ ਦੀ ਜੀਵਨ ਧਾਰਾ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All