ਮੈਰਿਟ ’ਚ ਆਉਣ ਵਾਲਿਆਂ ਨੂੰ ਮਿਲਣਗੇ ਲੈਪਟਾਪ

ਰਤੀਆ: ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਤੋਂ 2017-2018 ਵਿੱਚ 10ਵੀਂ ਦੀ ਪ੍ਰੀਖਿਆ ਵਿੱਚ ਮੈਰਿਟ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਜਾਣਗੇ। ਜ਼ਿਲ੍ਹਾ ਅੰਬਾਲਾ, ਕੁਰੂਕਸ਼ਤੇਰ, ਪੰਚਕੂਲਾ ਅਤੇ ਯਮੁਨਾਨਗਰ ਦੇ ਹੁਸ਼ਿਆਰ ਦੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵੱਲੋਂ 3 ਜੁਲਾਈ ਨੂੰ ਪੰਚਕੂਲਾ ਵਿੱਚ ਕਰਵਾਏ ਇੱਕ ਸਮਾਰੋਹ ਦੌਰਾਨ ਲੈਪਟਾਪ ਪ੍ਰਦਾਨ ਕੀਤੇ ਜਾਣਗੇ ਤੇ ਹੋਰ ਜ਼ਿਲ੍ਹਿਆਂ ਵਿੱਚ ਇਸੇ ਦਿਨ ਹੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਵਿਦਿਆਰਥੀਆਂ ਨੂੰ ਲੈਪਟਾਪ ਦਿੱਤੇ ਜਾਣਗੇ। ਸੈਕੰਡਰੀ ਸਿੱਖਿਆ ਹਰਿਆਣਾ ਦੇ ਮੁੱਖ ਅਧਿਕਾਰੀ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਬੰਧਤ ਵਿਭਾਗਾਂ ਨੂੰ ਨਿਸ਼ਚਤ ਸਮੇਂ ਤੋਂ ਪਹਿਲਾਂ ਮੈਰਿਟ ਦੇ ਆਧਾਰ ’ਤੇ ਵਿਦਿਆਰਥੀਆਂ ਦੀ ਸੂਚੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਭੇਜਣ ਦੇ ਹੁਕਮ ਦਿੱਤੇ ਹਨ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All