ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ

ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ।

ਇਸਲਾਮਾਬਾਦ, 11 ਅਕਤੂਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹ ਕੇ ਆਪਣਾ ‘ਆਖਰੀ ਦਾਅ’ ਖੇਡ ਲਿਆ ਹੈ। ਉਨ੍ਹਾਂ ਨਾਲ ਹੀ ਕੌਮਾਂਤਰੀ ਮੀਡੀਆ ’ਤੇ ਇਸ ਮੁੱਦੇ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ। ਕਸ਼ਮੀਰੀਆਂ ਦੀ ਹਮਾਇਤ ’ਚ ਇੱਥੇ ਬਣਾਈ ਗਈ ਮਨੁੱਖੀ ਲੜੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੌਮਾਂਤਰੀ ਮੀਡੀਆ ਹਾਂਗਕਾਂਗ ਪ੍ਰਦਰਸ਼ਨਾਂ ਨੂੰ ਪੂਰੀ ਕਵਰੇਜ ਦੇ ਰਿਹਾ ਹੈ ਪਰ ਕਸ਼ਮੀਰ ਮਸਲੇ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਲੋਕ ਭਾਰਤ ਦੇ ਫ਼ੈਸਲੇ ਨੂੰ ਕਦੀ ਸਵੀਕਾਰ ਨਹੀਂ ਕਰਨਗੇ ਤੇ ਪਾਬੰਦੀਆਂ ਹਟਦੇ ਹੀ ਮੁੜ ਉੱਠ ਖੜ੍ਹੇ ਹੋਣਗੇ। ਉਨ੍ਹਾਂ ਕਿਹਾ, ‘ਨਰਿੰਦਰ ਮੋਦੀ ਨੇ ਕਸ਼ਮੀਰ ’ਤੇ ਆਪਣਾ ਆਖਰੀ ਦਾਅ ਖੇਡ ਕੇ ਗਲਤੀ ਕੀਤੀ ਹੈ।’ -ਪੀਟੀਆਈ

ਪਾਕਿ ਮੀਡੀਆ ਵੱਲੋਂ ਇਮਰਾਨ ਦੀ ਆਲੋਚਨਾ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਪਣੇ ਮੁਲਕ ਦੇ ਭ੍ਰਿਸ਼ਟ ਵਿਅਕਤੀਆਂ ਨੂੰ ਜੇਲ੍ਹ ’ਚ ਸੁੱਟਣ ਸਬੰਧੀ ਵਿਵਾਦਤ ਬਿਆਨ ਦੇਣ ’ਤੇ ਪਾਕਿਸਤਾਨ ਦੀਆਂ ਪ੍ਰਮੁੱਖ ਅਖ਼ਬਾਰਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਲੋਚਨਾ ਕੀਤੀ ਹੈ। ਇਨ੍ਹਾਂ ਅਖ਼ਬਾਰਾਂ ਨੇ ਕਿਹਾ ਕਿ ਇਹ ਬਿਆਨ ਤੋਂ ਪਤਾ ਲਗਦਾ ਹੈ ਕਿ ਪ੍ਰਧਾਨ ਮੰਤਰੀ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All