ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ

ਭੁਪਾਲ: ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ਹਾਲ ਹੀ ’ਚ ਸ਼ੁਰੂ ਕੀਤੀ ਆਪਣੀ ਤੀਰਥ ਯਾਤਰਾ ਯੋਜਨਾ ਵਿੱਚ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵੀ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ। ਇਸ ਯੋਜਨਾ ਤਹਿਤ ਸੂਬੇ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਰਾਜ ਸਰਕਾਰ ਵੱਲੋਂ ਸਪਾਂਸਰ ਕੀਤੀ ਜਾਂਦੀ ਹੈ। ਇਸ ਸਬੰਧੀ ਇਕ ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਸਕੀਮ ’ਚ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਵੀ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All