ਯੋਗੀ ਅਦਿੱਤਿਆਨਾਥ ਨੂੰ ਬੰਬ ਨਾਲ ਮਾਰਨ ਦੀ ਧਮਕੀ

ਲਖਨਊ, 22 ਮਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਵੱਟਸਐਪ ਸੰਦੇਸ਼ ਰਾਹੀਂ ਦਿੱਤੀ ਜਾਨ ਤੋਂ ਮਾਰਨ ਦੀ ਧਮਕੀ ਤੋਂ ਬਾਅਦ ਪੁਲੀਸ ਨੇ ਐੱਫਆਈਆਰ ਦਰਜ ਕੀਤੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਹੈਡਕੁਆਰਟਰ ਦੇ ਵੱਟਸਐਪ ਨੰਬਰ 'ਤੇ ਭੇਜੇ ਸੰਦੇਸ਼ ਵਿਚ ਮੁੱਖ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਭੇਜਣ ਵਾਲੇ ਨੇ ਮੁੱਖ ਮੰਤਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ। ਐੱਫਆਈਆਰ ਸ਼ਹਿਰ ਦੇ ਗੋਮਤੀ ਨਗਰ ਥਾਣੇ ਵਿੱਚ ਦਰਜ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All