ਰਜਤ ਸ਼ਰਮਾ ਦਾ ਅਸਤੀਫ਼ਾ ਮਨਜ਼ੂਰ

ਨਵੀਂ ਦਿੱਲੀ: ਦਿੱਲੀ ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਡੀਡੀਸੀਏ) ਦੇ ਲੋਕਪਾਲ ਜਸਟਿਸ (ਸੇਵਾਮੁਕਤ) ਬਦਰ ਦੁਰੇਜ਼ ਅਹਿਮਦ ਨੇ ਅੱਜ ਸੀਨੀਅਰ ਪੱਤਰਕਾਰ ਰਜਤ ਸ਼ਰਮਾ ਦਾ ਡੀਡੀਸੀਏ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ। ਲੋਕਪਾਲ ਨੇ ਲਗਪਗ ਦੋ ਹਫ਼ਤਿਆਂ ਤੱਕ ਇਸ ਨੂੰ ਸਵੀਕਾਰ ਨਹੀਂ ਕੀਤਾ ਸੀ। ਸ਼ਰਮਾ ਨੇ ਐਸੋਸੀਏਸ਼ਨ ਦੇ ਅੰਦਰ ‘ਕਾਫ਼ੀ ਖਿੱਚੋ-ਤਾਣ ਅਤੇ ਦਬਾਅ’ ਦਾ ਹਵਾਲਾ ਦੇ ਕੇ 16 ਨਵੰਬਰ ਨੂੰ ਅਸਤੀਫ਼ਾ ਦੇ ਦਿੱਤਾ ਸੀ। ਅਹਿਮਦ ਨੇ ਇਸ ਤੋਂ ਇੱਕ ਦਿਨ ਮਗਰੋਂ ਉਸ ਦੇ ਅਸਤੀਫ਼ੇ ’ਤੇ ਰੋਕ ਲਾ ਦਿੱਤੀ ਸੀ, ਪਰ ਇਸ ਸੀਨੀਅਰ ਪੱਤਰਕਾਰ ਦੇ ਮੁੜ ਤੋਂ ਅਪੀਲ ਕਰਨ ਮਗਰੋਂ ਅਖ਼ੀਰ ਇਸ ਨੂੰ ਮਨਜ਼ੂਰ ਕਰ ਲਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All