ਰਣਨੀਤੀ ਘੜਨ ਲਈ ਦੋਵੇਂ ਧਿਰਾਂ ਨੇ ਮੀਟਿੰਗ ਬੁਲਾਈ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਭਲ੍ਹਕ ਤੋਂ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 22 ਸਤੰਬਰ ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੋ ਰਹੇ ਸੈਸ਼ਨ ਲਈ ਰਾਜ ਦੀ ਸੱਤਾਧਾਰੀ ਮੁੱਖ ਧਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਵਿਰੋਧੀ ਧਿਰ ਕਾਂਗਰਸ ਪਾਰਟੀ ਨੇ ਵਿਧਾਇਕ ਧੜਿਆਂ ਦੀ ਵੱਖੋ-ਵੱਖਰੀ ਮੀਟਿੰਗ ਬੁਲਾ ਲਈ ਹੈ। ਮੀਟਿੰਗ ਵਿਚ ਦੋਵੇਂ ਧਿਰਾਂ ਸੈਸ਼ਨ ਵਿਚ ਇਕ-ਦੂਜੇ ਨੂੰ ਘੇਰਨ ਲਈ ਆਪਣੀ ਰਣਨੀਤੀ ਤੈਅ ਕਰਨਗੀਆਂ। ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 24 ਸਤੰਬਰ ਨੂੰ ਬਾਅਦ ਦੁਪਹਿਰ ਸ਼ੁਰੂ ਹੋ ਰਿਹਾ ਹੈ। ਬੇਸ਼ਕ ਸੈਸ਼ਨ ਛੋਟਾ ਹੀ ਰਹਿਣ ਦੀ ਸੰਭਾਵਨਾ ਹੈ ਪਰ ਹਾਕਮ ਧਿਰ ਅਤੇ ਵਿਰੋਧੀ ਧਿਰ ਸਦਨ ਵਿਚ ਇਕ-ਦੂਜੇ ਉਤੇ ਹਮਲੇ ਕਰਨ ਅਤੇ ਆਪਣੀ ਧਿਰ ਦੀਆਂ ਨੀਤੀਆਂ ਦੱਸਣ ਦੀ ਵਿਉਂਤ ਬਣਾ ਰਹੀਆਂ ਹਨ।  ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਮੀਟਿੰਗ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਕਮੇਟੀ ਹਾਲ ਵਿਚ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰਨਗੇ। ਮੀਟਿੰਗ ਦਾ ਸੱਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਤਾ ਹੈ। ਹਾਕਮ ਧਿਰ ਵੱਲੋਂ ਸਦਨ ਵਿਚ ਆਪਣਾ ਏਜੰਡਾ ਪਾਸ ਕਰਵਾਉਣਾ ਮੁੱਖ ਮੁੱਦਿਆਂ ਵਿਚ ਹੈ।   ਵਿਰੋਧੀ ਧਿਰ ਦੀ ਨੇਤਾ ਬੀਬੀ ਰਾਜਿੰਦਰ ਕੌਰ ਭੱਠਲ ਨੇ ਵੀ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾ ਲਈ ਹੈ। ਮੀਟਿੰਗ ਵਿਚ ਸਰਕਾਰ ਦੀ ਕਾਰਗੁਜ਼ਾਰੀ 'ਤੇ ਹਮਲੇ ਕਰਨ ਦੀ ਵਿਉਂਤ ਬਣਾਈ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All